Wednesday, April 02, 2025

Punjab

ਪੰਜਾਬੀਆਂ ਲਈ ਖੁਸ਼ਖਬਰੀ: ਰਜਿਸਟਰੀ ਲਈ NOC ਦੀ ਸ਼ਰਤ ਖ਼ਤਮ, ਕੱਚੀ ਕਲੋਨੀਆਂ ਵਿੱਚ ਮਿਲਣਗੀਆਂ ਸਾਰੀਆਂ ਮੁਢਲੀਆਂ ਸਹੂਲਤਾਂ

October 24, 2024 03:31 PM

Punjab News: ਪੰਜਾਬ ਵਿੱਚ ਰਜਿਸਟਰੀ ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ। ਇਸ ਪ੍ਰਸਤਾਵ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਸਭ ਤੋਂ ਵੱਧ ਲਾਭ ਸੂਬੇ ਵਿੱਚ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹੋਵੇਗਾ। ਕੱਚੀਆਂ ਕਲੋਨੀਆਂ ਵਿੱਚ ਸਰਕਾਰ ਵੱਲੋਂ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਨਾਜਾਇਜ਼ ਕਲੋਨੀਆਂ ਬਣਾਉਣ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇਗਾ।

‘ਆਪ’ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਮਿਹਨਤ ਰੰਗ ਲਿਆਈ ਹੈ। ਕਿਉਂਕਿ ਹੁਣ ਰਾਜਪਾਲ ਨੇ ਕੱਚੀ ਕਲੋਨੀਆਂ ਦੀ ਐਨਓਸੀ ਸਬੰਧੀ ਬਣੇ ਕਾਨੂੰਨ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਹੈ।

2018 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਸਰਕਾਰ ਨੇ ਕੱਚਾ ਕਲੋਨੀਆਂ ਦਾ ਮਸਲਾ ਹੱਲ ਨਹੀਂ ਕੀਤਾ ਸੀ। ਆਪਣੀ ਮਿਹਨਤ ਦੀ ਕਮਾਈ ਨਾਲ ਮਕਾਨ ਬਣਾਉਣ ਵਾਲੇ ਆਮ ਲੋਕਾਂ ਨੂੰ ਹੁਣ ਹਰ ਤਰ੍ਹਾਂ ਦੀਆਂ ਸਹੂਲਤਾਂ ਮਿਲਣਗੀਆਂ।

Have something to say? Post your comment