Sunday, December 22, 2024

Punjab

Baba Siddique: ਬਾਬਾ ਸਿੱਦੀਕੀ ਦੇ ਕਤਲ ਚ ਸ਼ਾਮਲ 15ਵਾਂ ਦੋਸ਼ੀ ਲੁਧਿਆਣਾ ਤੋਂ ਗਿਰਫ਼ਤਾਰ, ਪੁੱਛਗਿੱਛ ਦੌਰਾਨ ਹੋਇਆ ਵੱਡਾ ਖੁਲਾਸਾ

October 26, 2024 12:04 PM

Baba Siddique Murder Case: ਮਹਾਰਾਸ਼ਟਰ ਦੇ ਉੱਘੇ ਨੇਤਾ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਮਾਮਲੇ 'ਚ ਮੁੰਬਈ ਪੁਲਸ ਅਤੇ ਪੰਜਾਬ ਪੁਲਸ ਨੇ ਸਾਂਝਾ ਆਪ੍ਰੇਸ਼ਨ ਚਲਾ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਬਾਰੇ 'ਚ ਪੰਜਾਬ ਪੁਲਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ਪੋਸਟ 'ਚ ਦੱਸਿਆ ਹੈ ਕਿ ਇਸ ਮਾਮਲੇ ਦੇ 15ਵੇਂ ਦੋਸ਼ੀ ਸੁਜੀਤ ਸੁਸ਼ੀਲ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।

ਸੁਜੀਤ ਸੁਸ਼ੀਲ ਸਿੰਘ ਵਾਸੀ ਘਾਟਕੋਪਰ, ਮੁੰਬਈ ਨੂੰ ਪੁਲਿਸ ਨੇ ਲੁਧਿਆਣਾ ਤੋਂ ਕਾਬੂ ਕਰ ਲਿਆ ਹੈ। ਲੁਧਿਆਣਾ ਦਾ ਉਹ ਇਲਾਕਾ ਜਿੱਥੋਂ ਕੱਲ੍ਹ ਸੁਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਹ ਉਸ ਦਾ ਸਹੁਰਾ ਘਰ ਹੈ। ਪੰਜਾਬ ਪੁਲਿਸ ਨੇ ਦੱਸਿਆ ਕਿ ਉਹ ਇੱਕ ਮਹੀਨਾ ਪਹਿਲਾਂ ਲੁਧਿਆਣਾ, ਪੰਜਾਬ ਭੱਜ ਗਿਆ ਸੀ, ਜਿੱਥੋਂ ਉਸਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਹ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਸ਼ਹਿਰ ਵਿੱਚ ਆਪਣੇ ਸਹੁਰੇ ਘਰ ਲੁਕਿਆ ਹੋਇਆ ਸੀ।

 

ਤਿੰਨ ਦਿਨ ਪਹਿਲਾਂ ਮਿਲੀ ਸੀ ਕਤਲ ਦੀ ਸੂਚਨਾ

ਉਹ ਬਾਬਾ ਸਿੱਦੀਕੀ ਦੇ ਹਾਈ ਪ੍ਰੋਫਾਈਲ ਕਤਲ ਕੇਸ ਦਾ ਮੁਲਜ਼ਮ ਹੈ। ਮੁੰਬਈ ਪੁਲਸ ਉਸ ਦੀ ਭਾਲ 'ਚ ਲੱਗੀ ਹੋਈ ਸੀ। ਉਸ ਨੂੰ ਤਿੰਨ ਦਿਨ ਪਹਿਲਾਂ ਬਾਬਾ ਸਿੱਦੀਕੀ ਦੇ ਕਤਲ ਦੀ ਯੋਜਨਾ ਬਾਰੇ ਇਕ ਹੋਰ ਮੁਲਜ਼ਮ ਨਿਤਿਨ ਗੌਤਮ ਸਪਰੇ ਨੇ ਜਾਣਕਾਰੀ ਦਿੱਤੀ ਸੀ। ਖਾਸ ਗੱਲ ਇਹ ਹੈ ਕਿ ਉਸ ਨੇ ਕਾਤਲਾਂ ਦੀ ਮਦਦ ਵੀ ਕੀਤੀ ਸੀ।

ਪੰਜਾਬ ਦੇ ਲੁਧਿਆਣਾ ਤੋਂ ਗ੍ਰਿਫਤਾਰ ਕੀਤੇ ਗਏ ਸੁਜੀਤ ਸੁਸ਼ੀਲ ਸਿੰਘ ਨੂੰ ਅਗਲੇਰੀ ਜਾਂਚ ਲਈ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਡੀਜੀਪੀ ਨੇ ਆਪਣੀ ਪੋਸਟ ਵਿੱਚ ਇਹ ਵੀ ਲਿਖਿਆ ਕਿ ਨਿਰਵਿਘਨ ਸਹਿਯੋਗ ਲਈ ਸਾਡੀ ਵਚਨਬੱਧਤਾ ਵਿੱਚ ਇੱਕਜੁੱਟ ਹੋ ਕੇ, ਪੰਜਾਬ ਪੁਲਿਸ ਅਤੇ ਮੁੰਬਈ ਪੁਲਿਸ ਨੇ ਸਫਲਤਾਪੂਰਵਕ ਇੱਕ ਅੰਤਰਰਾਜੀ ਆਪ੍ਰੇਸ਼ਨ ਕੀਤਾ। ਇਹ ਜਨਤਕ ਸੁਰੱਖਿਆ ਅਤੇ ਨਿਆਂ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ, ਰਾਜ ਦੀਆਂ ਸਰਹੱਦਾਂ 'ਤੇ ਸੁਰੱਖਿਆ ਨੂੰ ਮਜ਼ਬੂਤ ਕਰਦਾ ਹੈ।

ਸਿੱਦੀਕੀ ਦੀ 13 ਅਕਤੂਬਰ ਨੂੰ ਕਰ ਦਿੱਤੀ ਗਈ ਸੀ ਹੱਤਿਆ

ਦੱਸ ਦੇਈਏ ਕਿ ਬਾਬਾ ਸਿੱਦੀਕੀ ਦੀ 12 ਅਕਤੂਬਰ ਦੀ ਰਾਤ ਨੂੰ ਮੁੰਬਈ ਦੇ ਬਾਂਦਰਾ ਈਸਟ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ NCP ਨੇਤਾ ਬਾਬਾ ਸਿੱਦੀਕੀ ਦਾ ਅਣਪਛਾਤੇ ਲੋਕਾਂ ਨੇ ਕਤਲ ਕਰ ਦਿੱਤਾ ਸੀ। ਬਾਬਾ ਸਿੱਦੀਕੀ ਦੀ ਉਦੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦੋਂ ਉਹ ਆਪਣੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਸਨ। ਹਮਲਾਵਰ ਕਾਰ ਰਾਹੀਂ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ਸਨ। ਬਾਬਾ ਸਿੱਦੀਕੀ ਨੂੰ ਕਤਲ ਤੋਂ 15 ਦਿਨ ਪਹਿਲਾਂ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਉਹ 'ਵਾਈ' ਸ਼੍ਰੇਣੀ ਦੀ ਸੁਰੱਖਿਆ ਅਧੀਨ ਸੀ।

Have something to say? Post your comment