Wednesday, April 02, 2025

Punjab

Accident News: ਬਟਾਲਾ 'ਚ ਬੇਕਾਬੂ ਕਾਰ ਨੇ ਕਈ ਲੋਕਾਂ ਨੂੰ ਦਰੜਿਆ, ਹਾਦਸੇ 'ਚ ਪੰਜਾਬ ਪੁਲਿਸ ਦੇ ਏਐਸਆਈ ਦੀ ਵੀ ਦਰਦਨਾਕ ਮੌਤ

October 26, 2024 03:46 PM

Punjab News: ਸ਼੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਸੱਖੋਵਾਲ ਨੇੜੇ ਤੇਜ਼ ਰਫਤਾਰ ਕਾਰ ਚਾਲਕ ਨੇ ਕੁਝ ਵਾਹਨਾਂ ਅਤੇ ਕੁਝ ਪੈਦਲ ਯਾਤਰੀਆਂ ਨੂੰ ਕੁਚਲ ਦਿੱਤਾ। ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਇੱਕ ਔਰਤ ਅਤੇ ਕਾਰ ਚਾਲਕ ਜ਼ਖ਼ਮੀ ਹੋ ਗਏ।

ਕਾਰ ਚਾਲਕ ਨੂੰ ਬਟਾਲਾ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸ਼ਾਮ ਨੂੰ ਪਿੰਡ ਸੱਖੋਵਾਲ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਆ ਕੇ ਪੈਦਲ ਜਾ ਰਹੇ ਪਿੰਡ ਸੱਖੋਵਾਲ ਵਾਸੀ ਜਗਤਾਰ ਸਿੰਘ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਕਾਰ ਦੋ ਬਾਈਕ ਨਾਲ ਟਕਰਾ ਗਈ ਅਤੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਕਾਰ ਨੇ ਰਾਹਗੀਰ ਹਰਜੀਤ ਸਿੰਘ ਵਾਸੀ ਧਾਰੀਵਾਲ ਸੋਈਆਂ ਦੀ ਵੀ ਮੌਤ ਹੋ ਗਈ।

ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਇੱਕ ਏ.ਐਸ.ਆਈ ਬਲਦੇਵ ਸਿੰਘ ਵਾਸੀ ਪੰਜਗਰਾਈਆਂ, ਜੋ ਕਿ ਡਿਊਟੀ ਤੋਂ ਘਰ ਪਰਤ ਰਹੇ ਸੀ, ਨੂੰ ਵੀ ਇਸ ਬੇਕਾਬੂ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਸਿੰਘ ਦੀ ਵੀ ਮੌਤ ਹੋ ਗਈ। ਡੀਐਸਪੀ ਸ੍ਰੀ ਹਰਗੋਬਿੰਦਪੁਰ ਹਰੀਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Have something to say? Post your comment