Wednesday, April 02, 2025

Punjab

'SGPC ਨੂੰ ਇੱਕ ਕੰਪਨੀ ਵਾਂਗ ਚਲਾ ਰਹੇ ਸੁਖਬੀਰ ਸਿੰਘ ਬਾਦਲ', ਬੀਬੀ ਜਾਗੀਰ ਕੌਰ ਨੇ ਆਏ ਅਕਾਲੀ ਪ੍ਰਧਾਨ 'ਤੇ ਵੱਡੇ ਇਲਜ਼ਾਮ

October 26, 2024 04:43 PM

Punjab News: ਸੁਖਬੀਰ ਸਿੰਘ ਬਾਦਲ SGPC ਨੂੰ ਇੱਕ ਕੰਪਨੀ ਵਾਂਗ ਚਲਾ ਰਹੇ ਹਨ। ਕਿਸੇ ਸਮੇਂ ਦੇਸ਼ ਦੀ ਮੋਹਰੀ ਪਾਰਟੀ ਹੋਣ ਦਾ ਮਾਣ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਗੱਲਾਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਕਹੀਆਂ। ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਲੋਕਾਂ ਨੇ ਖਤਰੇ ਵਿੱਚ ਪਾ ਦਿੱਤਾ ਹੈ।

ਉਨ੍ਹਾਂ ਕਿਹਾ- ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਸ਼੍ਰੋਮਣੀ ਕਮੇਟੀ ਵਰਗੀ ਸੰਸਥਾ ਦੇ ਮੁਖੀ ਲਈ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਸਿੱਖ ਕੌਮ ਲੰਬੇ ਸਮੇਂ ਤੋਂ ਇਹ ਚਾਹ ਰਹੀ ਸੀ ਕਿ ਸ਼੍ਰੋਮਣੀ ਕਮੇਟੀ ਵਿੱਚ ਕੁਝ ਬਦਲਾਅ ਕੀਤੇ ਜਾਣ। ਪੰਜਾਬ ਵਿੱਚ ਸਾਡੀ ਪੰਥਕ ਸਰਕਾਰ ਰਹੀ ਹੈ ਪਰ ਪੰਥਕ ਸਰਕਾਰ ਹੋਣ ਦੇ ਬਾਵਜੂਦ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਨੇ ਪੰਥਕ ਧਿਰ ਤੋਂ ਮੂੰਹ ਮੋੜ ਲਿਆ ਹੈ। ਜਗੀਰ ਕੌਰ ਨੇ ਕਿਹਾ ਕਿ 2015 ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਸਿਆਸਤ ਕਰਕੇ ਹੀ ਮੁਆਫ਼ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਅੱਜ ਮੈਂ ਬਹੁਤ ਦੁਖੀ ਹਾਂ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ, ਪਰ ਅਫਸੋਸ ਦੀ ਗੱਲ ਹੈ ਕਿ ਉਮੀਦਵਾਰ ਦਾ ਐਲਾਨ ਸ਼੍ਰੋਮਣੀ ਕਮੇਟੀ ਦੇ ਤਨਖਾਹੀਆ ਵਿਅਕਤੀ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਤਨਖਾਹੀਆ ਕਰਾਰ ਹੋਣ ਵਾਲੇ ਦੋਸ਼ੀ ਵਿਅਕਤੀ ਦੇ ਬਿਨਾਂ ਅਕਾਲੀ ਦਲ 'ਚ ਹਾਲੇ ਵੀ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਅਸੀਂ ਅਕਾਲੀ ਦਲ ਨਾਲ ਸਾਂਝ ਖਤਮ ਕਰ ਲਈ ਹੈ।

Have something to say? Post your comment