ਅੰਮ੍ਰਿਤਸਰ: ਟੋਕਿਓ ਓਲੰਪਿਕਸ ਵਿੱਚ ਪੰਜਾਬੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਸ ਪਰਤੇ ਪੁਰਸ਼ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਹਾਕੀ ਖਿਡਾਰੀ ਏਅਰਪੋਰਟ ਤੋਂ ਬਾਹਰ ਨਿਕਲੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਏਅਰਪੋਰਟ ਗੂੰਜ ਉੱਠਿਆ। ਹਾਕੀ ਖਿਡਾਰੀਆਂ ਦੇ ਗਲਾਂ ਵਿੱਚ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਇਸ ਤੋਂ ਬਾਅਦ ਖਿਡਾਰੀ ਸਭ ਤੋਂ ਪਹਿਲਾਂ ਗੁਰੂ ਘਰ ਵਿੱਚ ਇਸ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ।ਇਸ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕ ਵਿਚ ਕਾਂਸੀ ਤਮਗਾ ਜਿੱਤਣ ਵਾਲੀ ਭਾਰਤੀ ਪੁਰਸ਼ ਅਤੇ ਮਹਿਲਾ ਹਾਕੀ ਟੀਮ ਦੀ ਮੈਂਬਰ ਗੁਰਜੀਤ ਕੌਰ ਨੂੰ ਸਨਮਾਨਿਤ ਕੀਤਾ। ਦੱਸ ਦੇਈਏ ਕਿ ਐਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਕਾਂਸੀ ਤਮਗਾ ਜਿੱਤਣ ‘ਤੇ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਉਨ੍ਹਾਂ ਨੇ ਬੁੱਧਵਾਰ ਯਾਨੀ ਅੱਜ ਖਿਡਾਰੀਆਂ ਦੇ ਅੰਮ੍ਰਿਤਸਰ ਪਹੁੰਚਣ ‘ਤੇ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।ਟੋਕਿਓ ਓਲੰਪਿਕਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਦਾ ਫਾਇਦਾ ਵਿਸ਼ਵ ਰੈਂਕਿੰਗ ਵਿੱਚ ਹੋਇਆ। ਪੁਰਸ਼ ਟੀਮ ਵਿਸ਼ਵ ਰੈਂਕਿੰਗ ਵਿੱਚ ਤੀਜੇ ਨੰਬਰ ਉੱਤੇ ਪਹੁੰਚ ਗਈ ਹੈ।