ਚੰਡੀਗੜ੍ਹ : ਜਦੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਪਤਾ ਲੱਗਾ ਕਿ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਸ਼ਹਿਰ ਦੇ ਮਟਕਾ ਚੌਕ ਵਿਖੇ ਕਿਸਾਨਾਂ ਦੇ ਧਰਨੇ ਵਿੱਚ ਪਹੁੰਚ ਰਹੇ ਹਨ ਤਾਂ ਉਚ ਅਧਿਕਾਰੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਹੁਣ ਤਾਜਾ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀਆਂ ਹਦਾਇਤਾਂ ’ਤੇ ਚੰਡੀਗੜ੍ਹ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਪਾਬੰਦੀ ਤਹਿਤ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਗੈਰ ਚਾਰ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਹੈ। ਇਸ ਦੇ ਬਾਵਜੂਦ ਬਿਨਾਂ ਇਜਾਜ਼ਤ ਲਏ ਕਿਸਾਨ ਆਗੂ ਰਾਕੇਸ਼ ਟਿਕੈਤ ਅੱਜ ਸ਼ਾਮ ਚੰਡੀਗੜ੍ਹ ਪਹੁੰਚ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਕੇਸ਼ ਟਿਕੈਤ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲੇ ਲੋਕਾਂ ਨੂੰ ਵੀ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਸਵੇਰ ਤੋਂ ਹੀ ਅੰਦੋਲਨ ਸ਼ੁਰੂ ਹੋਣ ਦੇ ਨਾਲ ਹੀ ਸਮਰਥਕਾਂ ਨੂੰ ਲਾਮਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਥੇ ਇਹ ਵੀ ਦਸ ਦਈਏ ਕਿ ਬਾਬਾ ਲਾਭ ਸਿੰਘ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਮਟਕਾ ਚੌਕ ’ਤੇ ਬੈਠੇ ਹੋਏ ਹਨ। ਇਸ ਬਾਬੇ ਦਾ ਪੁਲਿਸ ਵਲੋਂ ਉਨ੍ਹਾਂ ਦਾ ਤੰਬੂ ਪੁੱਟਣ ਦੇ ਦੂਜੇ ਦਿਨ ਇੱਕ ਤੰਬੂ ਲਗਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਬਾਬੇ ਨੇ ਇਸ ਤੰਬੂ ਵਿੱਚ ਡੇਰਾ ਲਾਇਆ ਹੋਇਆ ਹੈ। ਇਕੇ ਇਹ ਵੀ ਦਸ ਦਈਏ ਬਾਬਾ ਲਾਭ ਸਿੰਘ ਦਾ ਤੰਬੂ ਪੁੱਟਣ ਤੋਂ ਬਾਅਦ ਉਨ੍ਹਾਂ ਨੇ ਪੁਰਾਣੀ ਜਗ੍ਹਾ ਤੋਂ ਲਗਭਗ 100 ਮੀਟਰ ਦੀ ਦੂਰੀ ’ਤੇ ਰੋਜ਼ ਗਾਰਡਨ ਵੱਲ ਤੰਬੂ ਲਾ ਲਿਆ ਸੀ।