Wednesday, April 02, 2025

Punjab

Punjab Bypoll 2024: ਚੋਣ ਪ੍ਰਚਾਰ ਲਈ ਉੱਤਰੀ ਰਾਜਾ ਵੜਿੰਗ ਦੀ ਬੇਟੀ, ਮਾਂ ਅੰਮ੍ਰਿਤਾ ਲਈ ਕੀਤੀ ਵੋਟ ਦੀ ਅਪੀਲ

October 30, 2024 01:17 PM

Punjab Assembly Bypolls 2024: ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਨੂੰ ਲੈ ਕੇ ਭਾਰੀ ਹਲਚਲ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਜਿਮਨੀ ਚੋਣਾਂ ਵਿੱਚ ਕਿਸਮਤ ਅਜ਼ਮਾ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਦੀ ਬੇਟੀ ਏਕਮ ਵੜਿੰਗ ਵੀ ਚੋਣ ਪ੍ਰਚਾਰ ਕਰਦੀ ਨਜ਼ਰ ਆਈ ਹੈ। ਇਸ ਬਾਰੇ ਖਾਸ ਗੱਲਬਾਤ ਕਰਦਿਆਂ ਏਕਮ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਦਾ ਇਹ ਮੰਨਣਾ ਹੈ ਕਿ ਅੱਜ ਦੇ ਸਮੇਂ 'ਚ ਔਰਤਾਂ ਦਾ ਰਾਜਨੀਤੀ 'ਚ ਸਰਗਰਮੀ ਨਾਲ ਉੱਤਰਨਾ ਬਹੁਤ ਜ਼ਰੂਰੀ ਹੈ। ਸਿਆਸਤ ਨੂੰ ਔਰਤਾਂ ਬੇਹੱਦ ਲੋੜ ਹੈ।

ਏਕਮ ਨੇ ਗੱਲਬਾਤ ਕਰਦਿਆਂ ਕਿਹਾ, ''ਮੈਨੂੰ ਆਪਣੀ ਮਾਂ ਲਈ ਵੋਟ ਮੰਗਣਾ ਚੰਗਾ ਲੱਗਦਾ ਹੈ। ਮੇਰੀ ਮਾਂ ਸ਼ੁਰੂ ਤੋਂ ਹੀ ਲੋਕਾਂ ਦੀ ਸੇਵਾ ਕਰਦੀ ਆ ਰਹੀ ਹੈ। ਪੰਜਾਬ ਅਤੇ ਦੇਸ਼ ਦੀ ਰਾਜਨੀਤੀ ਵਿੱਚ ਔਰਤਾਂ ਨੂੰ ਅੱਗੇ ਆਉਣ ਦੀ ਲੋੜ ਹੈ। ਜੇਕਰ ਮੇਰੀ ਮਾਂ ਇਸ ਸੀਟ ਤੋਂ ਜ਼ਿਮਨੀ ਚੋਣ ਜਿੱਤ ਜਾਂਦੀ ਹੈ ਤਾਂ ਹੋਰ ਔਰਤਾਂ ਵੀ ਉਨ੍ਹਾਂ ਤੋਂ ਪ੍ਰੇਰਿਤ ਹੋ ਕੇ ਰਾਜਨੀਤੀ ਵਿੱਚ ਆਉਣਗੀਆਂ। ਸਾਡੇ ਦੇਸ਼ ਦੀ ਰਾਜਨੀਤੀ ਵਿੱਚ ਔਰਤਾਂ ਦੀ ਲੋੜ ਹੈ।

ਗਿੱਦੜਬਾਹਾ ਵਿਧਾਨ ਸਭਾ ਹਲਕਾ ਹੈ ਬਾਦਲ ਪਰਿਵਾਰ ਦਾ ਗੜ੍ਹ!
ਗਿੱਦੜਬਾਹਾ ਵਿਧਾਨ ਸਭਾ ਹਲਕਾ ਬਾਦਲ ਪਰਿਵਾਰ ਦਾ ਗੜ੍ਹ ਮੰਨਿਆ ਜਾਂਦਾ ਰਿਹਾ ਹੈ। ਪਹਿਲੀ ਵਾਰ ਕੋਈ ਔਰਤ ਇੱਥੋਂ ਚੋਣ ਲੜ ਰਹੀ ਹੈ। ਅਜਿਹੇ 'ਚ ਇਹ ਚੋਣ ਕਾਫੀ ਦਿਲਚਸਪ ਹੁੰਦੀ ਜਾ ਰਹੀ ਹੈ। ਅੰਮ੍ਰਿਤਾ ਵੜਿੰਗ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ ਨਾਲ ਹੈ। ਅਕਾਲੀ ਦਲ ਨੇ ਇਸ ਵਾਰ ਜ਼ਿਮਨੀ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਅਜਿਹੇ ਵਿੱਚ ਇਹ ਮੁਕਾਬਲਾ ਹੋਰ ਵੀ ਸਖ਼ਤ ਮੰਨਿਆ ਜਾ ਰਿਹਾ ਹੈ ਕਿਉਂਕਿ ਇੱਥੇ ਬਾਦਲ ਪਰਿਵਾਰ ਦਾ ਵੋਟ ਬੈਂਕ ਜ਼ਿਆਦਾ ਹੈ।

ਇਹ ਸੀਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਹੋਈ ਸੀ ਖਾਲੀ
ਇਹ ਸੀਟ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਹੈ। ਇਸ ਤੋਂ ਬਾਅਦ ਹੁਣ ਕਾਂਗਰਸ ਨੇ ਪਰਿਵਾਰ ਦੇ ਅੰਦਰ ਹੀ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਟਿਕਟ ਦਿੱਤੀ ਹੈ। ਅਜਿਹੇ 'ਚ ਕੀ ਅੰਮ੍ਰਿਤਾ ਵੜਿੰਗ ਆਪਣੇ ਪਤੀ ਦੀ ਖਾਲੀ ਹੋਈ ਕੁਰਸੀ ਨੂੰ ਬਚਾਉਣ 'ਚ ਕਾਮਯਾਬ ਹੋ ਪਾਉਂਦੀ ਹੈ ਜਾਂ ਨਹੀਂ, ਇਹ ਤਾਂ ਹੁਣ ਵਕਤ ਆਉਣ 'ਤੇ ਹੀ ਪਤਾ ਲੱਗੇਗਾ।

ਸਿਆਸੀ ਆਗੂ ਚੋਣ ਪ੍ਰਚਾਰ ਦੌਰਾਨ ਆਪਣੇ ਬੱਚਿਆਂ ਨੂੰ ਮੈਦਾਨ ਵਿੱਚ ਉਤਾਰ ਰਹੇ ਹਨ, ਇਹ ਵੀ ਇੱਕ ਨਵਾਂ ਅਧਿਆਏ ਹੈ। ਸਿਆਸਤ ਦੀਆਂ ਚਾਲਾਂ ਸਿਖਾਉਣ ਵਾਲਾ ਇਸ ਤੋਂ ਵੱਡਾ ਵਰਗ ਸ਼ਾਇਦ ਹੀ ਕੋਈ ਹੋਵੇ। ਪੰਜਾਬ ਦੇ 4 ਹਲਕਿਆਂ ਤੋਂ ਵਿਧਾਇਕਾਂ ਦੇ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਗਈਆਂ ਹਨ। 13 ਨਵੰਬਰ ਨੂੰ ਜਿਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਉਨ੍ਹਾਂ 'ਚ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਸੀਟਾਂ ਸ਼ਾਮਲ ਹਨ।

Have something to say? Post your comment