Delhi Politics: ਦਿੱਲੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਨੇਤਾ ਬ੍ਰਹਮ ਸਿੰਘ ਤੰਵਰ ਦਿੱਲੀ 'ਚ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ ਹੋ ਗਏ।
ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫੇਸਬੁੱਕ 'ਤੇ ਬ੍ਰਹਮ ਸਿੰਘ ਤੰਵਰ ਦੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ 'ਤੇ ਪੋਸਟ ਕਰਕੇ ਤੰਵਰ ਦਾ 'ਆਪ' 'ਚ ਸ਼ਾਮਲ ਹੋਣ ਦਾ ਸਵਾਗਤ ਕੀਤਾ ਹੈ।