Wednesday, April 02, 2025

Punjab

Punjab News: ਦੀਵਾਲੀ 'ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਮਹਿੰਗਾਈ ਭੱਤਾ 4 ਫੀਸਦੀ ਵਧਾਇਆ

October 31, 2024 03:40 PM

Punjab Govt Diwali Gift To Govt Employees: ਪੰਜਾਬ ਸਰਕਾਰ ਨੇ ਦੀਵਾਲੀ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕੀਤਾ ਹੈ। 1 ਨਵੰਬਰ 2024 ਤੋਂ ਮਹਿੰਗਾਈ ਭੱਤੇ ਵਿੱਚ ਚਾਰ ਫੀਸਦੀ ਵਾਧਾ ਹੋਵੇਗਾ। ਹੁਣ ਤੱਕ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 38 ਫੀਸਦੀ ਤੱਕ ਮਹਿੰਗਾਈ ਭੱਤਾ ਦਿੱਤਾ ਜਾਂਦਾ ਸੀ, ਜਿਸ ਨੂੰ ਚਾਰ ਫੀਸਦੀ ਵਧਾ ਕੇ 42 ਫੀਸਦੀ ਕਰ ਦਿੱਤਾ ਗਿਆ ਹੈ। ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੇ ਇੰਸਟਾਗ੍ਰਾਮ 'ਤੇ ਇਕ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ। 

ਸੀਐਮ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਦੀਵਾਲੀ ਦੇ ਮੌਕੇ ਉੱਤੇ ਕਰਮਚਾਰੀਆਂ ਨੂੰ ਮੇਰੇ ਵੱਲੋਂ ਇੱਕ ਛੋਟਾ ਤੋਹਫਾ। 1 ਨਵੰਬਰ, 2024 ਤੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਨੂੰ 4 ਪ੍ਰਤੀਸ਼ਤ (38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ) ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ।

 
 
 
View this post on Instagram

A post shared by Bhagwant Mann (@bhagwantmann1)

ਇਸ ਦੇ ਨਾਲ ਹੀ ਸਰਕਾਰ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮ ਰਾਜ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ। ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Have something to say? Post your comment