Wednesday, April 02, 2025

National

Diwali 2024: ਦੀਵਾਲੀ 'ਤੇ ਜਨਤਾ 'ਤੇ ਪਈ ਮਹਿੰਗਾਈ ਦੀ ਮਾਰ, ਮਹਿੰਗਾ ਹੋਇਆ ਰਸੋਈ ਗੈਸ ਸਲੰਡਰ, ਚੈੱਕ ਕਰੋ ਆਪਣੇ ਸ਼ਹਿਰ ਦੇ ਨਵੇਂ ਰੇਟ

November 01, 2024 09:52 AM

LPG Gas Cylinder Price Hike On Diwali: ਜਦੋਂ ਪੂਰਾ ਦੇਸ਼ ਦੀਵਾਲੀ ਦੇ ਜਸ਼ਨਾਂ ਵਿੱਚ ਡੁੱਬਿਆ ਹੋਇਆ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਨੇ ਮਹਿੰਗਾਈ ਦਾ ਜ਼ੋਰਦਾਰ ਝਟਕਾ ਦਿੱਤਾ ਹੈ। ਇਨ੍ਹਾਂ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। 1 ਨਵੰਬਰ, 2024 ਤੋਂ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇੰਡੀਅਨ ਆਇਲ ਨੇ 1 ਨਵੰਬਰ ਤੋਂ ਵਪਾਰਕ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 62 ਤੋਂ 1802 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਹੈ।

ਦੀਵਾਲੀ 'ਤੇ ਜਨਤਾ ਨੂੰ ਮਹਿੰਗਾਈ ਦਾ ਜ਼ੋਰਦਾਰ ਝਟਕਾ
ਸਰਕਾਰੀ ਤੇਲ ਕੰਪਨੀਆਂ ਮਹੀਨੇ ਦੇ ਪਹਿਲੇ ਦਿਨ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਅੱਜ ਤੋਂ ਨਵਾਂ ਮਹੀਨਾ ਸ਼ੁਰੂ ਹੋ ਰਿਹਾ ਹੈ ਜੋ ਤਿਉਹਾਰਾਂ ਦਾ ਸੀਜ਼ਨ ਹੈ। ਦੇਸ਼ ਦੇ ਕਈ ਸ਼ਹਿਰਾਂ ਵਿੱਚ 1 ਨਵੰਬਰ 2024 ਨੂੰ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਇਸ ਲਈ ਛਠ ਦਾ ਤਿਉਹਾਰ ਇਸ ਮਹੀਨੇ ਦੇ ਪਹਿਲੇ ਹਫ਼ਤੇ ਹੀ ਮਨਾਇਆ ਜਾਵੇਗਾ। ਇਸ ਮਹੀਨੇ ਤੋਂ ਵਿਆਹਾਂ ਦਾ ਸੀਜ਼ਨ ਵੀ ਸ਼ੁਰੂ ਹੋ ਰਿਹਾ ਹੈ ਅਤੇ ਇਸ ਮਹੀਨੇ ਦੀ ਪਹਿਲੀ ਤੋਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 62 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਦਿੱਲੀ ਵਿੱਚ ਨਵੀਂ ਕੀਮਤ 1802 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ ਜੋ ਪਹਿਲਾਂ 1740 ਰੁਪਏ ਸੀ।

ਅੱਜ ਤੋਂ ਤੁਹਾਡੇ ਸ਼ਹਿਰ ਵਿੱਚ ਗੈਸ ਸਲੰਡਰ ਦੀਆਂ ਨਵੀਆਂ ਕੀਮਤਾਂ ਕੀਮਤਾਂ
ਦਿੱਲੀ 'ਚ 19 ਕਿਲੋ ਦੇ ਸਿਲੰਡਰ ਦੀ ਕੀਮਤ 1740 ਰੁਪਏ ਤੋਂ ਵਧਾ ਕੇ 1802 ਰੁਪਏ ਹੋ ਗਈ ਹੈ। ਕੋਲਕਾਤਾ 'ਚ ਨਵੀਂ ਕੀਮਤ 1850 ਰੁਪਏ ਤੋਂ ਵਧ ਕੇ 1911.50 ਰੁਪਏ ਹੋ ਗਈ ਹੈ। ਮੁੰਬਈ 'ਚ ਵਪਾਰਕ LPG ਸਿਲੰਡਰ ਦੀ ਨਵੀਂ ਕੀਮਤ 1692.50 ਰੁਪਏ ਤੋਂ ਵਧ ਕੇ 1754.50 ਰੁਪਏ ਹੋ ਗਈ ਹੈ। ਚੇਨਈ ਵਿੱਚ ਵਪਾਰਕ ਐਲਪੀਜੀ ਸਿਲੰਡਰ ਗੈਸ ਹੁਣ 1964.50 ਰੁਪਏ ਵਿੱਚ ਮਿਲੇਗਾ, ਜੋ ਕਿ 1903 ਰੁਪਏ ਤੋਂ ਵੱਧ ਗਿਆ ਹੈ।

ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਨਹੀਂ ਕੀਤਾ ਗਿਆ ਕੋਈ ਬਦਲਾਅ
ਭਾਵੇਂ ਅੱਜ ਤੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਪਰ ਘਰੇਲੂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪਰ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਰੈਸਟੋਰੈਂਟਾਂ ਵਿੱਚ ਖਾਣ ਪੀਣ ਉੱਤੇ ਪੈ ਸਕਦਾ ਹੈ। ਰੈਸਟੋਰੈਂਟ ਆਪਣੇ ਖਾਣੇ ਦੇ ਰੇਟ ਵਧਾ ਸਕਦੇ ਹਨ।

Have something to say? Post your comment