Wednesday, April 02, 2025

Punjab

Batala News: ਬਟਾਲਾ 'ਚ ਦੀਵਾਲੀ ਦੀ ਰਾਤ ਭਿਆਨਕ ਸੜਕ ਹਾਦਸਾ, ਕਾਰ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ, 2 ਦੋਸਤਾਂ ਦੀ ਦਰਦਨਾਕ ਮੌਤ

November 01, 2024 04:50 PM

Batala Accident News: ਬਟਾਲਾ ਵਿੱਚ ਦੀਵਾਲੀ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ 'ਚ ਬਦਲ ਗਈਆਂ, ਜਦੋਂ ਪਿੰਡ ਕਰਵਾਲੀਆ ਨੇੜੇ ਦੇ ਦੋ ਪੱਕੇ ਦੋਸਤਾਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਿਸੇ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰੀ ਸੀ, ਇਹ ਟੱਕਰ ਇੰਨੀਂ ਭਿਆਨਕ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਰਾਤ ਕਰੀਬ 11 ਵਜੇ ਉਸ ਸਮੇਂ ਵਾਪਰਿਆ ਜਦੋਂ ਵਿਜੇ ਕੁਮਾਰ (25) ਵਾਸੀ ਮੁਰਗੀ ਮੁਹੱਲਾ, ਬਟਾਲਾ ਅਤੇ ਲਵਪ੍ਰੀਤ ਸਿੰਘ (28) ਵਾਸੀ ਪਿੰਡ ਬੁਰਜ ਅਰਾਈਆਂ ਆਪਣੇ ਪਿੰਡ ਪਰਤ ਰਹੇ ਸਨ।

ਜਾਣਕਾਰੀ ਅਨੁਸਾਰ ਦੀਵਾਲੀ ਦੀ ਰਾਤ ਲਵਪ੍ਰੀਤ ਸਿੰਘ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਤੋਂ ਬਾਅਦ ਉਸ ਨੇ ਆਪਣੇ ਦੋਸਤ ਵਿਜੇ ਕੁਮਾਰ ਨੂੰ ਫੋਨ ਕਰਕੇ ਮਦਦ ਮੰਗੀ। ਵਿਜੇ ਆਪਣੇ ਮੋਟਰਸਾਈਕਲ 'ਤੇ ਲਵਪ੍ਰੀਤ ਨੂੰ ਉਸ ਦੇ ਪਿੰਡ ਬੁਰਜ ਅਰਾਈਆਂ ਵਿਖੇ ਛੱਡਣ ਲਈ ਨਿਕਲਿਆ ਪਰ ਰਸਤੇ 'ਚ ਪਿੰਡ ਕਰਵਾਲੀਆ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਦੋਵਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੁੱਕਰਵਾਰ ਨੂੰ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਲਵਪ੍ਰੀਤ ਸਿੰਘ ਬਟਾਲਾ ਵਿੱਚ ਦੁੱਧ ਦੀ ਡੇਅਰੀ ਚਲਾਉਂਦਾ ਸੀ ਅਤੇ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਛੋਟੇ ਬੱਚੇ ਹਨ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਐਸਐਚਓ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ਅਤੇ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment