Wednesday, April 02, 2025

Punjab

Bathinda News: ਨੌਜਵਾਨ ਨੂੰ ਕੇਕ ਕੱਟਣ ਲਈ ਬੁਲਾਇਆ ਤੇ ਫਿਰ ਮਾਰ ਦਿੱਤੀ ਗੋਲੀ, ਪਟਾਕਿਆਂ ਦੇ ਰੌਲੇ 'ਚ ਕਿਸੇ ਨੂੰ ਨਹੀਂ ਸੁਣੀ ਆਵਾਜ਼

November 02, 2024 05:00 PM

Bathinda Crime News: ਬਠਿੰਡਾ ਦੇ ਪਿੰਡ ਪਥਰਾਲਾ ਵਿੱਚ ਬੀਤੀ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੱਗੂ ਵਜੋਂ ਹੋਈ ਹੈ। ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਪਥਰਾਲਾ ਦਾ ਨੌਜਵਾਨ ਗੱਗੂ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਸੁੱਤਾ ਪਿਆ ਸੀ। ਕੁਝ ਸਮੇਂ ਬਾਅਦ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਜਨਮ ਦਿਨ ਦਾ ਕੇਕ ਕੱਟਣ ਦੀ ਨੀਅਤ ਨਾਲ ਗੱਗੂ ਨੂੰ ਘਰੋਂ ਬੁਲਾਇਆ ਸੀ।

ਗੱਗੂ ਜਦੋਂ ਜਨਮ ਦਿਨ ਦਾ ਕੇਕ ਕੱਟਣ ਲਈ ਨੌਜਵਾਨਾਂ ਕੋਲ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਵਿਰੋਧੀ ਨੌਜਵਾਨਾਂ ਨਾਲ ਉਸ ਦੀ ਤਕਰਾਰ ਹੋ ਗਈ। ਇਸ ਤੋਂ ਬਾਅਦ ਮੁਲਜ਼ਮਾਂ ਨੇ ਗੱਗੂ ਦੇ ਪੇਟ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਪਿੰਡ ਦੇ ਲੋਕਾਂ ਨੂੰ ਸ਼ਨੀਵਾਰ ਤੜਕੇ 3 ਵਜੇ ਉਸ ਸਮੇਂ ਪਤਾ ਲੱਗਾ ਜਦੋਂ ਪਿੰਡ ਦੇ ਇੱਕ ਵਿਅਕਤੀ ਨੇ ਖੂਨ ਨਾਲ ਲੱਥਪੱਥ ਲਾਸ਼ ਦੇਖੀ। ਪਿੰਡ ਦੇ ਕੁਝ ਲੋਕਾਂ ਅਨੁਸਾਰ ਬੀਤੀ ਰਾਤ ਦੀਵਾਲੀ ਦੇ ਪਟਾਕਿਆਂ ਦੇ ਰੌਲੇ ਕਾਰਨ ਗੋਲੀ ਚੱਲਣ ਦੀ ਆਵਾਜ਼ ਸੁਣਾਈ ਨਹੀਂ ਦਿੱਤੀ।

ਮ੍ਰਿਤਕ ਨੌਜਵਾਨ ਗੱਗੂ ਦੀ ਉਮਰ 25 ਸਾਲ ਦੱਸੀ ਜਾਂਦੀ ਹੈ ਅਤੇ ਅਜੇ ਤੱਕ ਅਣਵਿਆਹਿਆ ਸੀ। ਨੌਜਵਾਨ ਆਪਣੇ ਪਿਤਾ ਨਾਲ ਖੇਤੀ ਦਾ ਕੰਮ ਕਰਦਾ ਸੀ। ਐਸਐਸਪੀ ਅਮਨੀਤ ਕੋਂਡਲ ਅਨੁਸਾਰ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਹਾਲੇ ਤੱਕ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ।

Have something to say? Post your comment