Friday, April 04, 2025

Punjab

Punjab Politics: ਪੰਜਾਬ ਕਾਂਗਰਸ ਨੂੰ ਲੱਗਿਆ ਝਟਕਾ, ਜਿਮਨੀ ਚੋਣਾਂ ਤੋਂ ਪਹਿਲਾਂ ਹਲਕਾ ਇੰਚਾਰਜ AAP 'ਚ ਹੋਏ ਸ਼ਾਮਲ

November 02, 2024 05:08 PM

Punjab Bypolls 2024: ਚੱਬੇਵਾਲ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸੂਲਪੁਰੀ ਨੂੰ 'ਆਪ' 'ਚ ਸ਼ਾਮਲ ਕੀਤਾ।

ਇਸ ਦੌਰਾਨ ਸੰਸਦ ਮੈਂਬਰ ਡਾ: ਰਾਜਕੁਮਾਰ ਵੀ ਮੌਜੂਦ ਸਨ। ਇਸ ਦੇ ਨਾਲ ਹੀ ਸਾਬਕਾ ਵਿਧਾਇਕ (ਮਰਹੂਮ) ਚੌਧਰੀ ਰਾਮ ਰਤਨ ਜੋ ਕਿ ਲੰਮੇ ਸਮੇਂ ਤੱਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਹੇ, ਦੇ ਪੋਤਰੇ ਗੁਰਪ੍ਰੀਤ ਵੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਡਾ: ਰਾਜਕੁਮਾਰ ਦੀ ਹਾਜ਼ਰੀ ਵਿੱਚ 'ਆਪ' ਵਿੱਚ ਸ਼ਾਮਲ ਹੋ ਗਏ।

Have something to say? Post your comment