ਚੰਡੀਗੜ੍ਹ : ਅਜੇ ਸਕੂਲ ਖੁੱਲ੍ਹਣ ‘ਚ ਕੁਝ ਦਿਨ ਹੀ ਹੋਏ ਹਨ ਕਿ ਲੁਧਿਆਣਾ ਜ਼ਿਲ੍ਹੇ ਦੇ ਦੋ ਸਰਕਾਰੀ ਸਕੂਲਾਂ ਦੇ 20 ਬੱਚੇ ਅਬੋਹਰ ਦੇ 3 ਅਤੇ ਅੰਮ੍ਰਿਤਸਰ ਦੇ 2 ਅਤੇ ਜਾਜਾ ਪਿੰਡ ਦੇ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਦਰਅਸਲ ਪੰਜਾਬ ਦੇ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ 20 ਵਿਦਿਆਰਥੀ ਕੋਰੋਨਾ ਪੌਜ਼ੇਟਿਵ ਪਾਏ ਗਏ। ਬੱਚਿਆਂ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲੇ ਤੀਜੀ ਲਹਿਰ ਵੱਲ ਇਸ਼ਾਰਾ ਕਰ ਰਹੇ ਹਨ। ਪੰਜਾਬ ਸਰਕਾਰ ਨੇ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ 26 ਜੁਲਾਈ ਤੋਂ ਅਤੇ ਸਾਰੇ ਸਕੂਲ 2 ਅਗਸਤ ਤੋਂ ਖੋਲ੍ਹਣ ਦਾ ਫੈਸਲਾ ਕੀਤਾ ਸੀ। ਪਿੰਡ ਬਾਲਿਆਂਵਾਲੀ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਰੋਨਾ ਪਾਜ਼ੇਟਿਵ ਪਾਈਆਂ ਗਈਆਂ ਹਨ। ਸਿਹਤ ਵਿਭਾਗ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੇ ਕੋਰੋਨਾ ਸੈਂਪਲ ਜਾਂਚ ਲਈ ਲਏ ਸਨ, ਜਿਨ੍ਹਾਂ ਵਿੱਚੋਂ ਤਿੰਨ ਵਿਦਿਆਰਥਣਾਂ ਕੋਰੋਨਾ ਪਾਜ਼ੀਟਿਵ ਆਉਣ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਕੋਰੋਨਾ ਦੀ ਲਪੇਟ ‘ਚ ਆਈਆਂ ਇਹ ਵਿਦਿਆਰਥਣਾਂ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਦੱਸੀਆਂ ਜਾਂਦੀਆਂ ਹਨ।
ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਵਿਦਿਆਰਥੀਆਂ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ। ਜਿਸ ਮਗਰੋਂ ਹੈਰਾਨ ਅਤੇ ਡਰਾਉਣ ਵਾਲੇ ਨਤੀਜੇ ਸਾਹਮਣੇ ਆ ਰਹੇ ਹਨ। ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਲਏ ਗਏ ਨਮੂਨਿਆਂ ਦੀ ਰਿਪੋਰਟ ਆਉਣ ਬਾਅਦ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਧਣ ਦੇ ਆਸਾਰ ਨਜ਼ਰ ਆ ਰਹੇ ਹਨ। ਲੁਧਿਆਣਾ ਜ਼ਿਲ੍ਹੇ ਦੇ ਦੋ ਸਰਕਾਰੀ ਸਕੂਲਾਂ ਦੇ 20 ਬੱਚੇ ਅਬੋਹਰ ਦੇ 3 ਅਤੇ ਅੰਮ੍ਰਿਤਸਰ ਦੇ 2 ਅਤੇ ਜਾਜਾ ਪਿੰਡ ਦੇ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ ਸਰਕਾਰ ਨੇ ਪਹਿਲਾਂ ਹੀ ਆਦੇਸ਼ ਜਾਰੀ ਕੀਤਾ ਹੈ ਕਿ ਜੇਕਰ ਕਿਸੇ ਸਕੂਲ ਦੇ ਦੋ ਬੱਚੇ ਕੋਰੋਨਾ ਪਾਜ਼ਟਿਵ ਪਾਏ ਜਾਂਦੇ ਹਨ ਤਾਂ ਉਹ ਸਕੂਨ ਚੌਦਾਂ ਦਿਨਾਂ ਲਈ ਬੰਦ ਕਰ ਦਿੱਤਾ ਜਾਵੇਗਾ।