Punjab By Election 2024: ਚੋਣ ਕਮਿਸ਼ਨ ਵੱਲੋਂ ਐਲਾਨੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਸੋਮਵਾਰ (4 ਨਵੰਬਰ) ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਉਪ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ। ਹੁਣ ਇਨ੍ਹਾਂ ਸੀਟਾਂ 'ਤੇ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੀ ਹੋਵੇਗੀ।
ਉੱਤਰ ਪ੍ਰਦੇਸ਼ ਦੀਆਂ ਸਾਰੀਆਂ 9 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਹੋਣਗੀਆਂ। ਇਸੇ ਤਰ੍ਹਾਂ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਅਤੇ ਕੇਰਲ ਦੀ 1 ਵਿਧਾਨ ਸਭਾ ਸੀਟ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ 'ਚ ਬਦਲਾਅ ਕੀਤਾ ਗਿਆ ਹੈ।
ਚੋਣ ਕਮਿਸ਼ਨ ਅਨੁਸਾਰ ਕੌਮੀ ਤੇ ਸੂਬਾ ਪੱਧਰੀ ਪਾਰਟੀਆਂ ਵੱਲੋਂ 13 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਦੀ ਤਰੀਕ ਬਦਲਣ ਦੀ ਮੰਗ ਕੀਤੀ ਗਈ ਸੀ ਕਿਉਂਕਿ ਉਸ ਦਿਨ ਧਾਰਮਿਕ ਤੇ ਸਮਾਜਿਕ ਪ੍ਰੋਗਰਾਮ ਹੁੰਦੇ ਹਨ। ਜਿਸ ਕਾਰਨ ਚੋਣਾਂ ਕਰਵਾਉਣ ਵਿੱਚ ਦਿੱਕਤ ਆਵੇਗੀ ਅਤੇ ਇਸ ਦਾ ਅਸਰ ਵੋਟ ਪ੍ਰਤੀਸ਼ਤਤਾ 'ਤੇ ਵੀ ਪਵੇਗਾ।