Wednesday, April 02, 2025

Punjab

Punjab News: ਪੰਜਾਬ 'ਚ 3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਨੋਟ ਕਰ ਲਓ ਇਹ ਤਰੀਕਾਂ, ਦੇਖੋ ਲਿਸਟ

November 04, 2024 03:55 PM

Punjab News Today: ਅਕਤੂਬਰ ਮਹੀਨਾ ਤਿਓਹਾਰਾਂ ਨਾਲ ਭਰਿਆ ਹੋਇਆ ਸੀ। ਇਹੀ ਹਾਲ ਨਵੰਬਰ ਮਹੀਨੇ 'ਚ ਵੀ ਹੈ। ਇਸ ਮਹੀਨੇ ਦੀਵਾਲੀ, ਭਾਈ ਦੂਜ ਤੇ ਪ੍ਰਕਾਸ਼ ਪੁਰਬ ਵਰਗੇ ਤਿਓਹਾਰ ਹਨ। ਹੁਣ ਆਉਣ ਵਾਲੇ ਦਿਨਾਂ 'ਚ ਵੀ ਸਰਕਾਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਲਾ ਜਾਰੀ ਰਹੇਗਾ। 6 ਅਤੇ 7 ਨਵੰਬਰ ਨੂੰ ਕਈ ਸੂਬਿਆਂ ਨੇ ਛਟ ਤਿਉਹਾਰ ਕਾਰਨ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ।

ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦਿਨ ਛੁੱਟੀ ਹੋਵੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Have something to say? Post your comment