Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

World

ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਗਈ ਪੰਜਾਬੀ ਦੀ ਜਾਨ

August 12, 2021 09:25 AM

ਅਮਰੀਕਾ : ਅਮਰੀਕਾ ਤੋਂ ਇਕ ਮੰਦਭਾਗੀ ਅਤੇ ਦੁਖਦਾਈ ਖਬਰ ਸਾਹਮਣੇ ਆਈ ਹੈ ਕਿ ਜਲੰਧਰ ਦੇ ਗੁਰਾਇਆ ਦਾ ਇੱਕ ਪੰਜਾਬੀ ਵਿਅਕਤੀ ਵਿਦੇਸ਼ੀ ਧਰਤੀ ਅਮਰੀਕਾ ਵਿੱਚ ਰੋਜ਼ੀ ਰੋਟੀ ਕਮਾਉਣ ਦੇ ਲਈ ਗਿਆ ਸੀ ਕਿ ਜਿਥੇ ਉਸਦੀ ਮਿਹਨਤ ਮਜ਼ਦੂਰੀ ਕਰਦਿਆਂ ਦੀ ਮੌਤ ਹੋ ਗਈ। ਉਸ ਨੌਜਵਾਨ ਦੇ ਨਾਲ ਅਜਿਹਾ ਭਿਆਨਕ ਹਾਦਸਾ ਵਾਪਰਿਆਂ ਜਿਸ ਵਿੱਚ ਇਸ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ । ਦਰਅਸਲ ਮ੍ਰਿਤਕ ਸਿੰਘ ਸ਼ੇਰਾ ਜਿਹਨਾਂ ਦੀ ਉਮਰ 53 ਦੀ ਸੀ। ਅਮਰੀਕੀ ਦੇ ਸ਼ਹਿਰ ਫ੍ਰਿਜ਼ਨੋ 'ਚ ਉਹ ਸੜਕ 'ਤੇ ਆਪਣਾ ਟਰੱਕ ਲੈ ਕੇ ਜਾ ਰਹੇ ਸੀ ਕਿ ਰਾਸਤੇ ਵਿੱਚ ਹੀ ਉਹਨਾਂ ਦਾ ਟਰੱਕ ਖਰਾਬ ਹੋ ਗਿਆ ਜਿਸਦੇ ਚਲਦੇ ਉਨ੍ਹਾਂ ਆਪਣਾ ਟਰੱਕ ਸੜਕ ਕਿਨਾਰੇ ਹੀ ਖੜ੍ਹਾ ਕਰ ਦਿੱਤਾ । ਟਰੱਕ ਖੜਾ ਕਰ ਕੇ ਉਹ ਉਸਨੂੰ ਠੀਕ ਕਰਨ ਲੱਗ ਪਏ। ਜਿਸ ਦੌਰਾਨ ਪਿੱਛੋਂ ਆ ਰਹੇ ਟਰੱਕ ਨੇ ਉਹਨਾ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਉਹ ਕੰਧ ਅਤੇ ਆਪਣੇ ਹੀ ਟਰੱਕ ਦੇ ਵਿਚਕਾਰ ਫਸ ਕੇ ਰਹਿ ਗਏ ਅਤੇ ਤੜਫ਼ -ਤੜਫ਼ ਕੇ ਉਹਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਖਬਰ ਜਦੋ ਪਰਿਵਾਰ ਅਤੇ ਉਹਨਾਂ ਦੇ ਪਿੰਡ ਦੇ ਵਿੱਚ ਪਤਾ ਲੱਗੀ ਤਾਂ ਜਿਥੇ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਹੈ ਓਥੇ ਹੀ ਇਲਾਕੇ ਦੇ ਵਿੱਚ ਵੀ ਸੋਗ ਦੀ ਲਹਿਰ ਹੈ।

Have something to say? Post your comment