Wednesday, April 02, 2025

Punjab

Punjab News: ਕੈਨੇਡਾ 'ਚ ਹਿੰਸਾ ਦੀਆਂ ਘਟਨਾਵਾਂ 'ਤੇ CM ਭਗਵੰਤ ਮਾਨ ਦਾ ਬਿਆਨ, ਭਾਰਤ ਸਰਕਾਰ ਤੋਂ ਦਖਲ ਦੇਣ ਦੀ ਕੀਤੀ ਮੰਗ

November 05, 2024 07:37 PM

Punjab CM Bhagwant Mann On India Canada Dispute: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਵਿੱਚ ਹਾਲ ਹੀ ਵਿੱਚ ਹੋਈਆਂ ਹਿੰਸਕ ਘਟਨਾਵਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਨੂੰ ਅਤਿ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਭਾਈਚਾਰੇ ਨੇ ਕੈਨੇਡਾ ਨੂੰ ਆਪਣੇ ਦੂਜੇ ਘਰ ਵਜੋਂ ਅਪਣਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰੀ ਅਤੇ ਟੋਰਾਂਟੋ ਵਰਗੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਵਸਦੇ ਹਨ, ਜੋ ਸਰਬੱਤ ਦਾ ਭਲਾ ਦੇ ਸਿਧਾਂਤ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਮਿਹਨਤ ਦੇ ਬਲਬੂਤੇ ਉੱਥੇ ਆਪਣੀ ਪਛਾਣ ਬਣਾਈ ਹੈ। 

ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਨਹੀਂ ਚਾਹੁੰਦਾ ਕਿ ਕੈਨੇਡਾ ਵਿੱਚ ਹਿੰਸਾ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ। ਮੈਂ ਇਸ ਦੀ ਨਿੰਦਾ ਕਰਦਾ ਹਾਂ ਅਤੇ ਮੋਦੀ ਸਰਕਾਰ ਨੂੰ ਇਸ 'ਤੇ ਕਾਰਵਾਈ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।

Have something to say? Post your comment