Woman Committs Suicide In Gurudwara: ਪੰਜਾਬ ਦੇ ਅੰਮ੍ਰਿਤਸਰ 'ਚ ਵੀਰਵਾਰ ਨੂੰ ਹਰਿਮੰਦਰ ਸਾਹਿਬ (Golden Temple) 'ਚ ਇਕ ਔਰਤ ਨੇ ਖੁਦਕੁਸ਼ੀ ਕਰ ਲਈ। ਔਰਤ ਨੇ ਹਰਿਮੰਦਰ ਸਾਹਿਬ ਕੰਪਲੈਕਸ 'ਚ ਬਣੇ ਗੁਰਦੁਆਰਾ ਅਟੱਲ ਰਾਏ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਹੇਠਾਂ ਡਿੱਗਦੇ ਹੀ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਔਰਤ ਨੇ ਜਿਵੇਂ ਹੀ ਛਾਲ ਮਾਰੀ ਤਾਂ ਆਸ-ਪਾਸ ਮੌਜੂਦ ਲੋਕ ਇਕੱਠੇ ਹੋ ਗਏ।
ਇਸ ਤੋਂ ਬਾਅਦ ਘਟਨਾ ਦੀ ਸੂਚਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਪੁਲਿਸ ਨੂੰ ਦਿੱਤੀ ਗਈ। ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਇਸ ਦੇ ਨਾਲ ਹੀ ਮ੍ਰਿਤਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਇਕ ਔਰਤ ਹਰਿਮੰਦਰ ਸਾਹਿਬ ਮੱਥਾ ਟੇਕਣ ਆਈ ਸੀ। ਸਵੇਰੇ ਕਰੀਬ 9.30 ਵਜੇ ਉਹ ਗੁਰਦੁਆਰਾ ਅਟਲ ਰਾਏ ਸਾਹਿਬ ਦੀ 7ਵੀਂ ਮੰਜ਼ਿਲ 'ਤੇ ਚੜ੍ਹੀ। ਜਿੱਥੋਂ ਉਸ ਨੇ ਛਾਲ ਮਾਰ ਦਿੱਤੀ। ਛਾਲ ਮਾਰ ਕੇ ਜਿਵੇਂ ਹੀ ਔਰਤ ਹੇਠਾਂ ਡਿੱਗ ਗਈ ਤਾਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਔਰਤ ਸਿਰ ਦੇ ਭਾਰ ਡਿੱਗ ਪਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਔਰਤ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।