Sidhu Moose Wala Brother Turban Pics: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਿੱਕੇ ਸਿੱਧੂ ਮੂਸੇਵਾਲਾ ਦੀ ਇੱਕ ਹੋਰ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ ਨਿੱਕਾ ਸਿੱਧੂ ਦਸਤਾਰ ਬੰਨ੍ਹੀ ਨਜ਼ਰ ਆ ਰਿਹਾ ਹੈ। ਇਹ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ। ਪਿਤਾ ਬਲਕੌਰ ਸਿੰਘ ਵੱਲੋਂ ਤਸਵੀਰ ਸਾਂਝੀ ਕਰ ਕੇ ਭਾਵੁਕ ਨੋਟ ਲਿਖਿਆ ਹੈ।
ਨਜ਼ਰਾ ਵਿੱਚ ਇਕ ਖਾਸ ਗਹਿਰਾਈ ਹੈ , ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ ,ਚਿਹਰੇ ਦੀ ਮਾਸੂਮੀਅਤ ਤੇ ਸ਼ਬਦਾਂ ਤੋ ਪਰੇ ਇਕ ਅਣਮੁੱਲਾ ਨੂਰ ਹੈ , ਜੋ ਹਮੇਸ਼ਾ ਇਹ ਮਹਿਸੂਸ ਕਰਾਉਂਦਾ ਹੈ ਕਿ ਜਿਹੜੇ ਚਿਹਰੇ ਨੂੰ ਨਮ ਅੱਖਾਂ ਨਾਲ ਅਕਾਲ ਪੁਰਖ ਨੂੰ ਸੌਪਿਆਂ ਸੀ ਉਸੇ ਚਿਹਰੇ ਦਾ ਅਕਾਲ ਪੁਰਖ ਦੀ ਮੇਹਰ ਤੇ ਸਾਰੇ ਭੈਣ-ਭਰਾਵਾਂ ਦੀਆ ਦੁਆਵਾਂ ਸਦਕਾ ਨਿੱਕੇ ਰੂਪ ਵਿੱਚ ਫੇਰ ਤੋ ਦੀਦਾਰ ਕਰ ਰਹੇ ਹਾਂ। ਅਸੀ ਵਾਹਿਗੁਰੂ ਦੀ ਸਾਡੇ ਤੇ
ਹੋਈ ਅਪਾਰ ਬਖਸ਼ਿਸ਼ ਲਈ ਉਹਦੇ ਸਦਾ ਰਿਣੀ ਰਹਾਂਗੇ 🙏🏻
ਫੋਟੋ ਸ਼ੇਅਰ ਹੁੰਦਿਆਂ ਹੀ ਵਾਇਰਲ
ਦੱਸ ਦਈਏ ਕਿ ਛੋਟੇ ਮੂਸੇਵਾਲਾ ਦੀ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦਿਆਂ ਹੀ ਵਾਇਰਲ ਹੋ ਗਈ। ਇਸ ਤਸਵੀਰ ਨੂੰ ਕੁੱਝ ਹੀ ਘੰਟਿਆਂ 'ਚ 2 ਮਿਲੀਅਨ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ। ਇਹੀ ਨਹੀਂ ਫੈਨਜ਼ ਆਪਣੇ ਚਹੇਤੇ ਸੁਪਰਸਟਾਰ ਦੇ ਛੋਟੇ ਭਰਾ ਦੀ ਪੱਗ ਵਾਲੀ ਤਸਵੀਰ 'ਤੇ ਕਮੈਂਟ ਕਰਕੇ ਪਿਆਰ ਦੀ ਖੂਬ ਬਰਸਾਤ ਕਰ ਰਹੇ ਹਨ। ਦੇਖੋ ਇਹ ਪਿਆਰੀ ਤਸਵੀਰ:
ਜਿਕਰਯੋਗ ਹੈ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ’ਚ ਗੈਂਗਸਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ।