Wednesday, April 02, 2025

National

ਦਰਦਨਾਕ ਹਾਦਸੇ ਵਿਚ ਗਈ ਕਈਆਂ ਦੀ ਜਾਨ

August 12, 2021 03:20 PM

ਉਤਰ ਪ੍ਰਦੇਸ਼ : ਇੱਕ ਭਿਆਨਕ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਬਸਤੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਕਾਰ ਅਤੇ ਕੰਟੇਨਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੈਸ਼ਨਲ ਹਾਈਵੇ ’ਤੇ ਇਕ ਕਾਰ ਲਖਨਊ ਤੋਂ ਬਸਤੀ ਵੱਲ ਆ ਰਹੀ ਸੀ। ਜਿੱਥੇ ਇਹ ਕਾਰ ਕੰਟੇਨਰ ਦੇ ਨਾਲ ਟਕਰਾ ਗਈ ਅਤੇ ਕੰਟੇਨਰ ਦੇ ਹੇਠਾਂ ਜਾ ਵੜੀ। ਇਹ ਹਾਦਸਾ ਇੰਨਾ ਭਿਆਨਕ ਸੀ ਕੇ ਕਾਰ ਨੂੰ ਗੈਸ ਕਟਰ ਨਾਲ ਕੱਟਿਆ ਗਿਆ ਜਿਸ ਤੋਂ ਬਾਅਦ ਕਾਰ ਵਿੱਚ ਸਵਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਇਸ ਹਾਦਸੇ ਦੀ ਖ਼ਬਰ ਮਿਲਦੇ ਹੀ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਕਾਰ ਵਿੱਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਗਿਆ ਹੈ ਕਿ ਕਾਰ ਵਿਚ ਸੱਤ ਲੋਕ ਸਵਾਰ ਸਨ ਜਿਨ੍ਹਾਂ ਵਿੱਚੋਂ 5 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ 2 ਲੋਕਾਂ ਨੂੰ ਬਚਾਇਆ ਗਿਆ ਹੈ ਜਿਨ੍ਹਾਂ ਵਿੱਚ ਇੱਕ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਇਕ ਬੱਚੀ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਨ੍ਹਾਂ ਦੋਹਾਂ ਨੂੰ ਜ਼ਿਲੇ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਲਾਸ਼ਾ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

Have something to say? Post your comment