Sunday, December 22, 2024

Punjab

Punjab Bypolls 2024: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪਤਨੀ ਬਾਰੇ ਦਿੱਤਾ ਵਿਵਾਦਤ, ਰਵਨੀਤ ਬਿੱਟੂ ਨੇ ਕੀਤੀ ਸਖਤ ਨਿੰਦਾ, ਦੇਖੋ ਕੀ ਬੋਲੇ

November 09, 2024 12:21 PM

Amrinder Singh Raja Warring Statement On Wife: ਇਨ੍ਹੀਂ ਦਿਨੀਂ ਪੰਜਾਬ ਵਿਚ ਵਿਧਾਨ ਸਭਾ ਉਪ ਚੋਣਾਂ ਲਈ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਚੋਣ ਪ੍ਰਚਾਰ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਲੈ ਕੇ ਅਜਿਹਾ ਬਿਆਨ ਦਿੱਤਾ ਹੈ, ਜਿਸ ਨਾਲ ਵਿਵਾਦ ਛਿੜ ਗਿਆ ਹੈ। ਭਾਜਪਾ ਨੇ ਕਾਂਗਰਸ ਨੂੰ ਘੇਰਿਆ ਹੈ ਅਤੇ ਉਸ 'ਤੇ ਮਹਿਲਾ ਵਿਰੋਧੀ ਹੋਣ ਦਾ ਦੋਸ਼ ਲਗਾਇਆ ਹੈ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ 'ਤੇ ਹਮਲਾ ਬੋਲਿਆ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ, “ਉਨ੍ਹਾਂ ਨੇ ਰਾਜਾ ਵੜਿੰਗ ਦਾ ਇੱਕ ਭਾਸ਼ਣ ਸੁਣਿਆ, ਜਿਸ ਵਿੱਚ ਉਹ ਆਪਣੀ ਪਤਨੀ ਦੀ ਚੋਣ ਮੁਹਿੰਮ ਦਾ ਜ਼ਿਕਰ ਕਰਦੇ ਹੋਏ ਕਹਿ ਰਹੇ ਸਨ ਕਿ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਸਵੇਰੇ 6 ਵਜੇ ਤੋਂ ਰਾਤ 11 ਵਜੇ ਤੱਕ ਚੋਣ ਪ੍ਰਚਾਰ ਵਿੱਚ ਰੁੱਝੀ ਰਹਿੰਦੀ ਹੈ। ਇਸ ਲਈ ਉਨ੍ਹਾਂ ਨੂੰ ਖਾਣਾ ਬਣਾਉਣ ਲਈ ਇੱਕ ਰਸੋਈਏ ਦੀ ਲੋੜ ਹੈ।"

ਰਵਨੀਤ ਸਿੰਘ ਬਿੱਟੂ ਨੇ ਰਾਜਾ ਵੜਿੰਗ ਦੇ ਇਸ ਬਿਆਨ ਨੂੰ ਔਰਤਾਂ ਦੀ ਗਰਿਮਾ ਤੇ ਸਨਮਾਨ ਦੇ ਦੇ ਖਿਲਾਫ ਦੱਸਿਆ ਅਤੇ ਉਨ੍ਹਾਂ ਦੀਆਂ ਟਿੱਪਣੀਆਂ ਦੀ ਸਖ਼ਤ ਆਲੋਚਨਾ ਕੀਤੀ। ਰਵਨੀਤ ਸਿੰਘ ਬਿੱਟੂ ਨੇ ਕਿਹਾ, "ਅਮਰਿੰਦਰ ਸਿੰਘ ਵੜਿੰਗ ਵੱਲੋਂ ਵਰਤੇ ਗਏ ਸ਼ਬਦ ਗਲਤ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਨੂੰ ਸਾਰੀਆਂ ਔਰਤਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਦੇ ਅਜਿਹੇ ਬਿਆਨ ਨਾਲ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚੀ ਹੈ। ਅਜਿਹੇ ਵਿਚਾਰਾਂ ਨਾਲ ਸਮਾਜ ਵਿੱਚ ਔਰਤਾਂ ਬਾਰੇ ਗਲਤ ਧਾਰਨਾਵਾਂ ਪੈਦਾ ਹੁੰਦੀਆਂ ਹਨ ਅਤੇ ਇਸ ਨੂੰ ਤੁਰੰਤ ਸੁਧਾਰਨ ਦੀ ਲੋੜ ਹੈ।"

ਰਾਜਾ ਵੜਿੰਗ ਨੇ ਕੀ ਕਿਹਾ?
ਦਰਅਸਲ, ਰਾਜਾ ਵੜਿੰਗ ਦਾ ਇੱਕ ਬਿਆਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਕਹਿ ਰਹੇ ਹਨ ਕਿ "ਆਉਣ ਵਾਲੇ ਦਿਨਾਂ ਵਿੱਚ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਜਾਵੇਗਾ। ਮੈਂ ਉਸ ਨੂੰ ਲੱਭਦਾ ਫਿਰਾਂਗਾ ਕਿ ਮੇਰੇ ਨਾਲ 2 ਮਿੰਟ ਮੁਲਾਕਾਤ ਕਰ ਲਓ। ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਮੇਰੀ ਪਤਨੀ ਨੂੰ ਜਿਤਾ ਕੇ ਮੈਨੂੰ ਮਜ਼ਬੂਤ ਕਰੋ, ਤਾਂ ਜੋ ਉਹ ਮੇਰਾ ਸਤਿਕਾਰ ਕਰੇ ਅਤੇ ਮਹਿਸੂਸ ਕਰੇ ਕਿ ਉਸਦੇ ਪਤੀ ਨੇ ਸਖਤ ਮਿਹਨਤ ਕਰਕੇ ਉਸਨੂੰ ਜਿੱਤ ਮਿਲੀ ਹੈ।" ਵੀਡੀਓ 'ਚ ਆਪਣੀ ਪਤਨੀ ਦੇ ਚੋਣ ਪ੍ਰਚਾਰ 'ਚ ਰੁਝੇਵਿਆਂ ਦਾ ਜ਼ਿਕਰ ਕਰਦੇ ਹੋਏ ਉਹ ਖਾਣਾ ਬਣਾਉਣ ਲਈ ਰਸੋਈਏ ਦੀ ਜ਼ਰੂਰਤ ਦੀ ਗੱਲ ਵੀ ਕਰ ਰਹੇ ਹਨ।

ਦੱਸ ਦਈਏ ਕਿ ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ 'ਚ ਅੰਮ੍ਰਿਤਾ ਵੜਿੰਗ ਕਾਂਗਰਸ ਦੀ ਉਮੀਦਵਾਰ ਹੈ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਪਹਿਲਾਂ 13 ਨਵੰਬਰ ਨੂੰ ਹੋਣੀਆਂ ਸਨ, ਪਰ ਹੁਣ ਇਹ ਵੋਟਿੰਗ 20 ਨਵੰਬਰ ਨੂੰ ਹੋਵੇਗੀ ਅਤੇ ਇਨ੍ਹਾਂ ਚਾਰਾਂ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਸਾਹਮਣੇ ਆਉਣਗੇ।

Have something to say? Post your comment