Wednesday, April 02, 2025

Punjab

ਕਿਸਾਨ ਜਥੇਬੰਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੀਆਂ : ਰਾਜੇਵਾਲ

August 12, 2021 04:00 PM

ਮਹਿਲ ਕਲਾਂ: ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਗਿਆ ਕਿ ਜਿੰਨਾ ਚਿਰ ਕਾਨੂੰਨ ਰੱਦ ਨਹੀਂ ਹੁੰਦੇ, ਸੰਘਰਸ਼ ਲਗਾਤਾਰ ਜਾਰੀ ਰਹੇਗਾ, ਚਾਹੇ ਲੜਾਈ 2024 ਤੱਕ ਲੜਨੀ ਪਵੇ। ਕਿਸਾਨ ਆਗੂਆਂ ਨੇ ਦੱਸਿਆ ਕਿ ਚਾਰ ਰਾਜਾਂ ਦੀਆਂ ਆ ਰਹੀਆਂ ਚੋਣਾਂ ਨੂੰ ਲੈ ਕੇ ਲੈ ਕੇ ਸੰਯੁਕਤ ਮੋਰਚੇ ਵੱਲੋਂ ਰਣਨੀਤੀ ਬਣਾ ਲਈ ਗਈ ਹੈ। ਇਨ੍ਹਾਂ ਚੋਣਾਂ ਵਿੱਚ ਬੀਜੇਪੀ ਦੇ ਬਾਈਕਾਟ ਲਈ ਜਾਂ ਬੀਜੇਪੀ ਨੂੰ ਵੋਟ ਨਾ ਦੇਣ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਗੁਰਨਾਮ ਸਿੰਘ ਚੜੂਨੀ ਵੱਲੋਂ ਮਿਸ਼ਨ ਪੰਜਾਬ 2022 ਨੂੰ ਲੈ ਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਿਸੇ ਵਿਅਕਤੀ ਵਿਸ਼ੇਸ਼ ਦਾ ਆਪਣਾ ਫ਼ੈਸਲਾ ਹੈ। ਸੰਯੁਕਤ ਮੋਰਚਾ ਚੋਣਾਂ ਲੜਨ ਦੇ ਪੱਖ ਵਿੱਚ ਨਾ ਤਾਂ ਪਹਿਲਾਂ ਸੀ ਤੇ ਨਾ ਬਾਅਦ ਵਿੱਚ ਹੋਵੇਗਾ। ਬਲਬੀਰ ਸਿੰਘ ਰਾਜੇਵਾਲ ਨੇ ਆਪਣੇ ਮੁੱਖ ਮੰਤਰੀ ਦੇ ਲੱਗੇ ਹੋਏ ਪੋਸਟਰਾਂ ਤੇ ਸਪੱਸ਼ਟ ਕੀਤਾ ਹੈ ਕਿ ਇਹ ਬੀਜੇਪੀ ਦੇ ਆਈਟੀ ਸੈੱਲ ਦੀ ਚਾਲ ਹੈ ਤੇ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਚੋਣਾਂ ਲੜਨ ਦੇ ਪੱਖ ਵਿੱਚ ਨਹੀਂ ਹਨ ਪਰ ਆਪਣੀ ਜਥੇਬੰਦੀ ਵੱਲੋਂ ਕਿਸੇ ਵੀ ਪਾਰਟੀ ਦੀ ਸਪੋਰਟ ਕਰ ਸਕਦੇ ਹਨ ਜੋ ਪਹਿਲਾਂ ਵੀ ਕਰਦੇ ਆ ਰਹੇ ਹਨ। ਆਜ਼ਾਦੀ ਦਿਹਾੜੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਆਜ਼ਾਦੀ ਦਿਹਾੜੇ 'ਤੇ ਟਰੈਕਟਰ ਤੇ ਇੱਕ ਤਿਰੰਗਾ ਝੰਡਾ ਤੇ ਆਪਣੀ ਆਪਣੀ ਜਥੇਬੰਦੀ ਦੇ ਝੰਡੇ ਲਾ ਕੇ ਮਾਰਚ ਕੀਤੇ ਜਾਣਗੇ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕਿਸਾਨਾਂ ਵੱਲੋਂ ਚਲਾਈ ਗਈ ਸੰਸਦ ਸਫ਼ਲ ਰਹੀ ਹੈ। ਖੇਤੀਬਾੜੀ ਮੰਤਰੀ ਆਪਣੇ ਹਲਕੇ ਦੇ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਹੈ ਜਿਸ ਤੋਂ ਇਹ ਗੱਲ ਸਪੱਸ਼ਟ ਹੈ ਕਿ ਦੇਸ਼ ਦੇ ਲੋਕ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜਾਗਰੂਕ ਵੀ ਹੋ ਚੁੱਕੇ ਹਨ।

Have something to say? Post your comment