Wednesday, April 02, 2025

Punjab

Arsh Dalla: ਆਖਰ ਕੌਣ ਹੈ ਗੈਂਗਸਟਰ ਅਰਸ਼ ਡੱਲਾ? ਨਿੱਝਰ ਦਾ ਸੀ ਰਾਈਟ ਹੈਂਡ, ਪੰਜਾਬ 'ਚ ਇੰਝ ਫੈਲਾ ਰਿਹਾ ਸੀ ਦਹਿਸ਼ਤ

November 11, 2024 06:27 PM

Gangster Arsh Dalla Arrested: ਗੈਂਗਸਟਰ ਅਤੇ ਖਾਲਿਸਤਾਨ ਟਾਈਗਰ ਫੋਰਸ (KTF) ਦਾ ਅੱਤਵਾਦੀ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਕੈਨੇਡਾ 'ਚ ਬੈਠ ਕੇ ਪੰਜਾਬ 'ਚ ਅੱਤਵਾਦ ਦੀਆਂ ਜੜ੍ਹਾਂ ਮਜ਼ਬੂਤ ਕਰ ਰਿਹਾ ਸੀ। ਅਰਸ਼ਦੀਪ ਪੰਜਾਬ 'ਚ ਅੱਤਵਾਦੀ ਫੰਡਿੰਗ, ਫਿਰਕੂ ਸਦਭਾਵਨਾ ਨੂੰ ਭੰਗ ਕਰਨ, ਕਤਲ ਅਤੇ ਜਬਰੀ ਵਸੂਲੀ ਦੇ ਮਾਮਲਿਆਂ 'ਚ ਲੋੜੀਂਦਾ ਹੈ। ਜਨਵਰੀ 2023 ਵਿੱਚ ਅਰਸ਼ਦੀਪ ਨੂੰ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਵੀ ਅੱਤਵਾਦੀ ਘੋਸ਼ਿਤ ਕੀਤਾ ਹੈ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦੀ ਜਾਂਚ ਅਨੁਸਾਰ ਅਰਸ਼ਦੀਪ ਕੈਨੇਡਾ 'ਚ ਬੈਠ ਕੇ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ 'ਚ ਗੈਂਗਸਟਰ ਚਲਾ ਰਿਹਾ ਸੀ। ਇਸ ਤੋਂ ਇਲਾਵਾ ਉਸ ਦੇ ਪਾਕਿਸਤਾਨ ਵਿਚ ਬੈਠੇ ਅੱਤਵਾਦੀਆਂ ਨਾਲ ਵੀ ਸਬੰਧ ਸਨ। ਇਸੇ ਆਧਾਰ 'ਤੇ ਅਰਸ਼ਦੀਪ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਅੱਤਵਾਦੀ ਮਾਡਿਊਲ ਚਲਾ ਰਿਹਾ ਸੀ। ਅਰਸ਼ਦੀਪ ਡੱਲਾ ਪਹਿਲਾਂ ਗੈਂਗਸਟਰ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਬਾਅਦ ਵਿੱਚ ਅੱਤਵਾਦੀ ਬਣ ਗਿਆ।

ਮੋਗਾ, ਪੰਜਾਬ ਦਾ ਰਹਿਣ ਵਾਲਾ ਹੈ ਡੱਲਾ
ਡੱਲਾ ਮੂਲ ਰੂਪ ਵਿੱਚ ਮੋਗਾ, ਪੰਜਾਬ ਦਾ ਰਹਿਣ ਵਾਲਾ ਹੈ ਅਤੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਲੁਕਿਆ ਹੋਇਆ ਸੀ। NIA ਮੁਤਾਬਕ ਸਾਲ 2022 'ਚ ਅਰਸ਼ਦੀਪ ਫਰਜ਼ੀ ਪਾਸਪੋਰਟ ਬਣਾ ਕੇ ਕੈਨੇਡਾ ਫਰਾਰ ਹੋ ਗਿਆ ਸੀ। ਇਸੇ ਸਾਲ ਇਸ ਵਿਰੁੱਧ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅਰਸ਼ ਡੱਲਾ ਵੱਲੋਂ ਫੰਡ ਕੀਤੇ ਜਾ ਰਹੇ ਕਈ ਗੈਂਗ ਦਾ ਪਰਦਾਫਾਸ਼ ਕੀਤਾ ਸੀ। ਇਸ ਦੌਰਾਨ ਅਰਸ਼ਦੀਪ ਦੇ ਕਈ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਨੇ ਮੁਲਜ਼ਮ ਸਾਥੀਆਂ ਦੇ ਇਸ਼ਾਰੇ 'ਤੇ ਵੱਡੀ ਮਾਤਰਾ ਵਿੱਚ ਨਕਲੀ ਆਈ.ਈ.ਡੀ., ਹੈਂਡ ਗ੍ਰਨੇਡ, ਗੋਲਾ ਬਾਰੂਦ ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਸਨ। ਪੰਜਾਬ ਪੁਲਿਸ ਵੀ ਡੱਲਾ ਦੀ ਭਾਲ ਕਰ ਰਹੀ ਸੀ।

ਡੱਲਾ ਦਾ ਭਰਾ ਬਲਦੀਪ ਕੈਨੇਡਾ ਵਿੱਚ
NAI ਦੀ ਰਿਪੋਰਟ ਮੁਤਾਬਕ ਅੱਤਵਾਦੀ ਅਰਸ਼ਦੀਪ ਸਿੰਘ ਦਾ ਭਰਾ ਬਲਦੀਪ ਸਿੰਘ ਡੱਲਾ ਕਥਿਤ ਤੌਰ 'ਤੇ ਕੈਨੇਡਾ ਫਰਾਰ ਹੋ ਗਿਆ ਹੈ। ਇਸ ਸਬੰਧੀ ਸਾਲ 2022 ਵਿੱਚ ਮੋਗਾ ਸਿਟੀ-1 ਥਾਣੇ ਵਿੱਚ ਕੇਸ ਵੀ ਦਰਜ ਕੀਤਾ ਗਿਆ ਸੀ। ਸਾਲ 2021 ਵਿੱਚ ਬਲਦੀਪ ਨੂੰ ਮੋਗਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਉਸ ਸਮੇਂ ਦਾਅਵਾ ਕੀਤਾ ਸੀ ਕਿ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਖੇਤਰ ਤੋਂ ਚਾਰ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦਾ ਇਹ ਵੀ ਦਾਅਵਾ ਹੈ ਕਿ ਬਲਦੀਪ ਆਪਣੇ ਭਰਾ ਅਰਸ਼ਦੀਪ ਡੱਲਾ ਦੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਆਪਣੇ ਭਰਾ ਦੇ ਇਸ਼ਾਰੇ 'ਤੇ ਦੇਸ਼ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਸ਼ੱਕ ਸੀ।

ਨਿੱਝਰ ਦਾ ਸੀ ਰਾਈਟ ਹੈਂਡ
ਡੱਲਾ ਨੂੰ ਖਾਲਿਸਤਾਨ ਪੱਖੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ। ਨਿੱਝਰ ਦਾ ਕਤਲ ਕੈਨੇਡਾ ਵਿੱਚ ਹੋਇਆ ਸੀ। ਨਿੱਝਰ ਦਾ ਜਨਮ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਹੋਇਆ ਸੀ। ਉਹ ਆਪਣੀ ਜਵਾਨੀ ਦੌਰਾਨ 1997 ਵਿੱਚ ਕੈਨੇਡਾ ਚਲਾ ਗਿਆ ਸੀ। ਕੈਨੇਡਾ ਵਿੱਚ ਉਸ ਨੇ ਖਾਲਿਸਤਾਨ ਸਮਰਥਕਾਂ ਲਈ ਨਵਾਂ ਆਧਾਰ ਬਣਾਇਆ। ਭਾਰਤ ਨੇ ਉਸ ਨੂੰ ਅੱਤਵਾਦੀ ਐਲਾਨ ਦਿੱਤਾ ਸੀ।

Have something to say? Post your comment