AMRIT VELE HUKAMNAMA SAHIB SRI DARBAR SAHIB SRI AMRITSAR, ANG 641, 12-NOV-2024
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥
सोरठि महला ५ घरु २ असटपदीआ
ੴ सतिगुर प्रसादि ॥ पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥
Sorat'h, Fifth Mehl, Second House, Ashtapadees: One Universal Creator God. By The Grace Of The True Guru: They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. ||1|| O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. ||Pause|| One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. ||2||
ੜਿਓ = ਪੜ੍ਹਿਆ (ਕਈਆਂ ਨੇ)। ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ; ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ-ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ)। ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ-ਭਰੀ ਮਤਿ। ਬਾਧੇ = ਬੱਝ ਗਏ।੧। ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ ॥ ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ-ਚਿੱਤਾ-ਪਨ, ਮੇਰ-ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ ॥੨॥
ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥
राग सोरठि, घर २ में गुरु अर्जनदेव जी की आठ-बंद वाली बाणी अकाल पुरुख एक है वः सतगुरु की कृपा द्वारा मिलता है । हे भाई! कोई मनुख वेद (आदिक धरम पुस्तक को) पड़ता है और विचारता है। कोई मनुख निवलीकरम करता है, कोई कुंडलनी नाडी रस्ते प्राण चडाता है। (परन्तु इन साधनों से कामादिक ) पांचो के साथ , साथ ख़तम नहीं हो सकता। (बलिक ) और अहंकार में (मनुख) बंध जाता है ।१। हे भाई! मेरे देखते हुए अनेकों ही लोग (निश्चित धार्मिक) कर्म करते हैं, परन्तु इन साधनों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालिक परभू के दर पर आ गिरा हूँ (और विनती करता रहता हूँ हे प्रभु! मुझे भलाई और बुराई की) परख करने की अकल दो।रहाउ। हे भाई! कोई मनुख चुप साधे बैठा है, कोई कर-पाती बन बैठा है (बर्तन के स्थान पर अपने हाथ बरतता है), कोई जंगल में नगन घूमता है। कोई मनुख सारे तीर्थों का रटन कर रहा है, कोई सारी धरती का भ्रमण कर रहा है, (परन्तु इस तरह भी) मन की अस्थिर हालत ख़तम नहीं होती॥२॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!