Wednesday, April 02, 2025

Punjab

India Canada Row: ਕੈਨੇਡਾ ਗਏ 10 ਲੱਖ ਲੋਕਾਂ ਤੇ ਲਟਕੀ ਵਾਪਸੀ ਦੀ ਤਲਵਾਰ, ਸਰਕਾਰ ਨੇ ਲਿਸਟ ਬਣਾਉਣੀ ਕੀਤੀ ਸ਼ੁਰੂ

November 12, 2024 09:45 PM

India Canada News: ਕੈਨੇਡਾ ਤੇ ਭਾਰਤ ਵਿਚਾਲੇ ਤਣਾਅ ਦਿਨੋ ਦਿਨ ਵਧ ਰਿਹਾ ਹੈ। ਇਸਦੇ ਚਲਦੇ ਹਾਲ ਹੀ ਚ ਕੈਨੇਡਾ ਸਰਕਾਰ ਨੇ ਫੈਸਲਾ ਕੀਤਾ ਸੀ ਕੇ ਉਹ ਭਾਰਤੀਆਂ ਨੂੰ ਵਾਪਸ ਭੇਜੇਗੀ। ਹੁਣ ਸਰਕਾਰ ਨੇ ਉਸ ਫੈਸਲੇ ਤੇ ਅਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਕੈਨੇਡਾ ਸਰਕਾਰ ਨੇ ਵਿਜ਼ਿਟਰ ਵੀਜ਼ੇ ਦੇ ਨਿਯਮਾਂ 'ਚ ਸਖ਼ਤ ਤਬਦੀਲੀ ਕੀਤੀ ਹੈ।

ਕੈਨੇਡਾ ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਹੁਣ 10 ਸਾਲ ਦਾ ਵਿਜ਼ਿਟਰ ਵੀਜ਼ਾ ਨਹੀਂ ਮਿਲੇਗਾ। ਨਵੇਂ ਨਿਯਮਾਂ ਮੁਤਾਬਿਕ ਲਾਜ਼ਮੀ ਨਹੀਂ ਹੈ ਕਿ ਹਰ ਬਿਨੈਕਾਰ ਨੂੰ ਪਾਸਪੋਰਟ ਦੀ ਮਿਆਦ ਤੱਕ ਕੈਨੇਡਾ ਦਾ ਵਿਜ਼ਿਟਰ ਵੀਜ਼ਾ ਮਿਲੇ। ਕੈਨੇਡਾ ਸਰਕਾਰ ਨੇ ਮਲਟੀਪਲ ਐਂਟਰੀ ਦੀ ਥਾਂ ਸਿੰਗਲ ਐਂਟਰੀ ਵਾਲੇ ਵੀਜ਼ੇ ਦੇਣ ਦਾ ਐਲਾਨ ਕੀਤਾ ਹੈ।

ਕੈਨੇਡਾ ਦੇ ਆਵਾਸ ਵਿਭਾਗ ਅਨੁਸਾਰ ਵਿਜ਼ਿਟਰ ਵੀਜ਼ਾ ਉਤੇ ਆਏ ਲੋਕਾਂ ਦੀ ਗਿਣਤੀ ਸਾਢੇ 10 ਲੱਖ ਤੋਂ ਵੀ ਵੱਧ ਹੈ ਅਤੇ ਇਨ੍ਹਾਂ ਵਿਚੋਂ ਜਿਹੜੇ ਹੁਣ ਆਪਣੇ ਆਪ ਵਾਪਸ ਨਾ ਗਏ, ਉਨ੍ਹਾਂ ਨੂੰ ਵਾਪਸੀ ਲਈ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਰਕਾਰ ਦਾ ਇਹ ਫ਼ੈਸਲਾ ਤੁਰੰਤ ਲਾਗੂ ਹੋ ਗਿਆ ਹੈ ਤੇ ਗੈਰਕਾਨੂੰਨੀ ਢੰਗ ਨਾਲ ਟਿਕੇ ਹੋਏ ਲੋਕਾਂ ਦੀਆਂ ਸੂਚੀਆਂ ਬਣਨ ਲੱਗੀਆਂ ਹਨ।

ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਹੁਣ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ੇ ਚੋਣਵੇਂ ਲੋਕਾਂ ਨੂੰ ਹੀ ਮਿਲਣਗੇ ਅਤੇ ਇਹ ਫ਼ੈਸਲਾ ਕਰਨ ਦਾ ਹੱਕ ਮੌਕੇ ਉਤੇ ਮੌਜੂਦ ਇਮੀਗ੍ਰੇਸ਼ਨ ਅਫ਼ਸਰਾਂ ਨੂੰ ਹੋਵੇਗਾ। ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਵਿਜ਼ਿਟਰ ਵੀਜ਼ਾ ਦੀ ਮਿਆਦ ਉੱਤੇ ਖ਼ਾਸ ਜ਼ੋਰ ਦਿੱਤਾ ਗਿਆ ਹੈ।

ਜ਼ਿਆਦਾਤਰ ਵੀਜ਼ੇ ਸਿੰਗਲ ਐਂਟਰੀ ਵਾਲੇ ਹੋਣ ਦੇ ਮੱਦੇਨਜ਼ਰ ਇਨ੍ਹਾਂ ਦੀ ਮਿਆਦ 6 ਮਹੀਨੇ ਤੋਂ ਇਕ ਸਾਲ ਤੱਕ ਹੀ ਹੋਵੇਗੀ। ਸਭ ਤੋਂ ਪਹਿਲਾਂ ਸਬੰਧਤ ਬਿਨੈਕਾਰ ਦਾ ਕੈਨੇਡਾ ਆਉਣ ਦਾ ਮਕਸਦ ਦੇਖਿਆ ਜਾਵੇਗਾ ਅਤੇ ਜੇ ਇਹ ਮਕਸਦ ਕਿਸੇ ਵਿਆਹ ਸਮਾਗਮ, ਕਾਨਫਰੰਸ ਜਾਂ ਟ੍ਰੇਨਿੰਗ ਸੈਸ਼ਨ ਨਾਲ ਸਬੰਧਤ ਹੋਵੇ ਤਾਂ ਸਿੰਗਲ ਐਂਟਰੀ ਵਾਲਾ ਵੀਜ਼ਾ ਹੀ ਮਿਲ ਸਕੇਗਾ।

Have something to say? Post your comment