Sunday, December 22, 2024

Punjab

Amritsar News: ਰਿਟਾਇਰਡ ਇੰਸਪੈਕਟਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪਰੇਸ਼ਾਨ

November 14, 2024 03:10 PM

Retired Inspector Dies By Suicide: ਪੰਜਾਬ ਪੁਲਿਸ ਦੇ ਸੇਵਾਮੁਕਤ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਆਪਣੇ ਘਰ ਵਿੱਚ ਮੱਥੇ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੁਖਵਿੰਦਰ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਿਉਂ ਕੀਤੀ ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਇਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਰੰਧਾਵਾ ਥਾਣਾ ਮੁਖੀ ਸਿਵਲ ਲਾਈਨ, ਸੀਆਈਏ ਸਟਾਫ਼, ਸਪੈਸ਼ਲ ਟਾਸਕ ਫੋਰਸ ਸਮੇਤ ਵੱਖ-ਵੱਖ ਥਾਵਾਂ 'ਤੇ ਤਾਇਨਾਤ ਕੀਤੇ ਗਏ ਹਨ | ਇਸ ਤੋਂ ਇਲਾਵਾ ਅੱਤਵਾਦ ਦੌਰਾਨ ਉਨ੍ਹਾਂ ਦੇ ਚੰਗੇ ਕੰਮ ਲਈ ਉਨ੍ਹਾਂ ਨੂੰ ਕਈ ਵਾਰ ਸਨਮਾਨ ਵੀ ਮਿਲ ਚੁੱਕੇ ਹਨ।

Have something to say? Post your comment