Friday, April 04, 2025

Punjab

Kapurthala: ਕਪੂਰਥਲਾ 'ਚ ਵਿਅਕਤੀ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਪਤਨੀ ਦੀ ਸੱਸ ਦੀ ਕੁੱਟਮਾਰ ਤੋਂ ਸੀ ਪਰੇਸ਼ਾਨ, ਦੋਸ਼ੀ ਮਾਂ-ਧੀ ਫਰਾਰ

November 15, 2024 01:02 PM

Kapurthala News: ਕਪੂਰਥਲਾ ਦੇ ਸਰਕੂਲਰ ਰੋਡ 'ਤੇ ਸਥਿਤ ਘਰ 'ਚ ਰਹਿਣ ਵਾਲੇ ਇਕ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੋਸ਼ ਹੈ ਕਿ ਪਤਨੀ ਅਤੇ ਸੱਸ ਤੋਂ ਪਰੇਸ਼ਾਨ ਹੋ ਕੇ ਵਿਅਕਤੀ ਨੇ ਇਹ ਕਦਮ ਚੁੱਕਿਆ। ਮ੍ਰਿਤਕ ਦੀ ਪਛਾਣ ਕਰਨ ਜਾਖੂ (28) ਵਜੋਂ ਹੋਈ ਹੈ। ਥਾਣਾ ਸਿਟੀ-2 ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਮਾਮਲੇ ਦੀ ਜਾਂਚ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਕਰ ਰਹੇ ਹਨ।

ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਨ ਜੱਖੂ ਦੇ ਪਿਤਾ ਨੰਦਲਾਲ ਦੀ ਸ਼ਿਕਾਇਤ ’ਤੇ ਮ੍ਰਿਤਕ ਦੀ ਪਤਨੀ ਪੂਜਾ ਰਾਣੀ ਅਤੇ ਸੱਸ ਜਸਵੀਰ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਵੇਂ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।

ਨੰਦਲਾਲ ਵਾਸੀ ਪ੍ਰੀਤ ਨਗਰ ਕਪੂਰਥਲਾ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਦੋ ਲੜਕੇ ਹਨ। ਵੱਡੇ ਲੜਕੇ ਕਰਨ ਦਾ ਵਿਆਹ ਕਰੀਬ ਚਾਰ ਸਾਲ ਪਹਿਲਾਂ ਪਿੰਡ ਭੁਲਾਣਾ ਦੀ ਪੂਜਾ ਰਾਣੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਦੋਵੇਂ ਪਤੀ-ਪਤਨੀ ਸਰਕੂਲਰ ਰੋਡ 'ਤੇ ਹਾਊਸਫੈੱਡ ਅਪਾਰਟਮੈਂਟ 'ਚ ਕਿਰਾਏ ਦੇ ਫਲੈਟ 'ਚ ਰਹਿ ਰਹੇ ਸਨ।

ਨੰਦਲਾਲ ਨੇ ਦੱਸਿਆ ਕਿ ਜਦੋਂ ਵੀ ਉਸ ਦਾ ਲੜਕਾ ਕਰਨ ਉਸ ਨੂੰ ਮਿਲਦਾ ਸੀ ਤਾਂ ਉਹ ਕਹਿੰਦਾ ਸੀ ਕਿ ਉਸ ਦੀ ਪਤਨੀ ਪੂਜਾ ਅਤੇ ਸੱਸ ਜਸਵੀਰ ਕੌਰ ਉਸ ਨੂੰ ਬਹੁਤ ਤੰਗ ਕਰਦੇ ਹਨ। ਦੋਵਾਂ ਨੇ ਉਸ ਦੀ ਕੁੱਟਮਾਰ ਵੀ ਕੀਤੀ।

13 ਨਵੰਬਰ ਦੀ ਰਾਤ ਨੂੰ ਕਰਨ ਨੇ ਫੋਨ ਕਰਕੇ ਦੱਸਿਆ ਕਿ ਪੂਜਾ ਅਤੇ ਉਸ ਦੀ ਮਾਂ ਉਸ ਨੂੰ ਬਹੁਤ ਪ੍ਰੇਸ਼ਾਨ ਕਰ ਰਹੀਆਂ ਸਨ। ਕਰਨ ਬਹੁਤ ਘਬਰਾ ਗਿਆ ਸੀ। ਫਿਰ ਕੁਝ ਦੇਰ ਬਾਅਦ ਉਸ ਦੀ ਨੂੰਹ ਪੂਜਾ ਨੇ ਫੋਨ ਕਰਕੇ ਦੱਸਿਆ ਕਿ ਕਰਨ ਨੇ ਕਮਰੇ ਵਿਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ ਹੈ। ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਕਰਨ ਨੂੰ ਮ੍ਰਿਤਕ ਐਲਾਨ ਦਿੱਤਾ।

ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਿਤਾ ਨੰਦਲਾਲ ਦੀ ਸ਼ਿਕਾਇਤ ’ਤੇ ਦੋ ਮੁਲਜ਼ਮਾਂ ਪੂਜਾ ਅਤੇ ਜਸਵੀਰ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਵਾਂ ਔਰਤਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਸ ਨੇ ਇਹ ਵੀ ਦੱਸਿਆ ਕਿ ਪੂਜਾ ਦਾ ਪਹਿਲਾਂ ਵੀ ਦੋ ਵਾਰ ਵਿਆਹ ਹੋ ਚੁੱਕਾ ਹੈ। ਹੁਣ ਕਰਨ ਨਾਲ ਇਹ ਉਸਦਾ ਤੀਜਾ ਵਿਆਹ ਸੀ।

Have something to say? Post your comment