ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਪੂਰੀ ਦੁਨੀਆਂ ਵਿਚ ਵਰਤ ਰਿਹਾ ਹੈ। ਜੇਕਰ ਭਾਰਤ ਦੀ ਗੱਲ ਕਰੀਏ ਤਾਂ ਇਕ ਵਾਰ ਤਾਂ ਇਥੇ ਕੋਰੋਨਾ ਦੇ ਮਾਮਲੇ ਘਟ ਰਹੇ ਸਨ ਪਰ ਬੀਤੇ ਇਕ ਦੋ ਦਿਨਾਂ ਤੋਂ ਇਥੇ ਕੋਰੋਨਾ ਪੀੜਤਾਂ ਦੇ ਮਾਮਲੇ ਫਿਰ ਵਧ ਰਹੇ ਹਨ। ਤਾਜਾ ਮਿਲੀ ਜਾਣਕਾਰੀ ਅਨੁਸਾਰ ਦੇਸ਼ ਵਿੱਚ Corona ਦੇ ਮਾਮਲਿਆਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਬੀਤੇ 24 ਘੰਟਿਆਂ ਵਿੱਚ ਦੇਸ਼ ਵਿੱਚ 41,576 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 39,125 ਮਰੀਜ਼ ਠੀਕ ਹੋਏ ਅਤੇ 491 ਦੀ ਮੌਤ ਹੋ ਗਈ। ਇਹ ਪੰਜ ਦਿਨਾਂ ਬਾਅਦ ਹੋਇਆ ਹੈ ਜਦੋਂ 40 ਹਜ਼ਾਰ ਤੋਂ ਵੱਧ ਨਵੇਂ ਮਰੀਜ਼ਾਂ ਸਾਹਮਣੇ ਆਏ ਹੋਣ। ਇਸ ਤੋਂ ਪਹਿਲਾਂ 5 ਅਗਸਤ ਨੂੰ 45 ਹਜ਼ਾਰ ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ, ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ 3 ਅਗਸਤ ਤੋਂ ਬਾਅਦ ਸਭ ਤੋਂ ਘੱਟ ਸੀ।
ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਅੰਕੜਿਆਂ ਵਿਚ
ਬੀਤੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ: 41,576
ਬੀਤੇ 24 ਘੰਟਿਆਂ ਵਿੱਚ ਕੁੱਲ ਠੀਕ: 39,125
ਬੀਤੇ 24 ਘੰਟਿਆਂ ਵਿੱਚ ਕੁੱਲ ਮੌਤਾਂ: 491
ਹੁਣ ਤੱਕ ਕੁੱਲ ਸੰਕਰਮਿਤ: 3.20 ਕਰੋੜ
ਹੁਣ ਤੱਕ ਠੀਕ: 3.12 ਕਰੋੜ
ਹੁਣ ਤੱਕ ਕੁੱਲ ਮੌਤਾਂ: 4.29 ਲੱਖ
ਇਸ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਸੰਖਿਆ: 3.82 ਲੱਖ