Punjab By Elections 2024: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਤੇ ਆ ਰਹੇ ਹਨ। ਉਹਨਾਂ ਵੱਲੋਂ ਬਰਨਾਲਾ ਅਤੇ ਗਿੱਦੜਵਾਹਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ। ਜ਼ਿਮਨੀ ਚੋਣਾਂ ਦਾ ਚੋਣ ਪ੍ਰਚਾਰ ਆਪਣੇ ਆਖਰੀ ਪੜਾਅ ਤੇ ਪਹੁੰਚ ਗਿਆ ਹੈ। 20 ਨਵੰਬਰ ਨੂੰ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਵੋਟਿੰਗ ਹੋਵੇਗੀ।
ਅਰਵਿੰਦ ਕੇਜਰੀਵਾਲ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਰੈਲੀ ਕਰਨਗੇ। ਇਸ ਤੋਂ ਬਾਅਦ ਗਿੱਦੜਵਾਹਾ ਵਿੱਚ ਡਿੰਪੀ ਢਿੱਲੋਂ ਦੇ ਹੱਕ ਵਿੱਚ ਰੈਲੀ ਕੀਤੀ ਜਾਵੇਗੀ।
AAP ਦੇ ਪੋਸਟਰ ਪਾੜੇ
ਅਰਵਿੰਦ ਕੇਜਰੀਵਾਲ ਦੀ ਰੈਲੀ ਤੋਂ ਪਹਿਲਾਂ ਗਿੱਦੜਵਾਹਾ ਦੇ ਕਈ ਪਿੰਡਾਂ ਵਿੱਚ ਸ਼ਰਾਰਤੀ ਅਨਸਰਾਂ ਨੇ ਆਮ ਆਦਮੀ ਪਾਰਟੀ ਦੇ ਪੋਸਟਰ ਪਾੜ ਦਿੱਤੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਵੱਲੋਂ ਇਹ ਪੋਸਟਰ ਲਗਾਏ ਗਏ ਸਨ।