Wednesday, April 02, 2025

Punjab

Sukhbir Badal: ਤਾਂ ਇਸ ਕਰਕੇ ਸੁਖਬੀਰ ਬਾਦਲ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ? ਜਲਦ ਭਾਜਪਾ 'ਚ ਹੋਣ ਜਾ ਰਹੇ ਸ਼ਾਮਲ!

November 17, 2024 03:18 PM

Sukhbir Badal To Join BJP: ਸੀਨੀਅਰ ਅਕਾਲੀ ਆਗੂ ਸੁਖਬੀਰ ਬਾਦਲ (Sukhbir Badal) ਇੰਨੀਂ ਦਿਨੀਂ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਨੇ ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਇਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਦੇ ਬਿਆਨ ਨੇ ਸੂਬੇ ਦੇ ਸਿਆਸੀ ਮਾਹੌਲ (Punjab Politics) ਨੂੰ ਹੋਰ ਗਰਮ ਕਰ ਦਿੱਤਾ ਹੈ।

ਰਾਜਾ ਵੜਿੰਗ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਬਰਨਾਲਾ ਪੁੱਜੇ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਬਰਨਾਲਾ ਤੇ ਸੰਗਰੂਰ ਵਿੱਚ ਹੋਇਆ ਹੈ। ਬਰਨਾਲਾ ਜਿਮਨੀ ਚੋਣ 'ਚ ਲੋਕ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਹਨ ਤੇ ਆਮ ਆਦਮੀ ਪਾਰਟੀ ਦਾ ਆਖਰੀ ਸਮਾਗਮ ਵੀ ਬਰਨਾਲਾ ਜ਼ਿਮਨੀ ਚੋਣ 'ਚ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਏ ਕਰੀਬ 3 ਸਾਲ ਹੋ ਗਏ ਹਨ। ਇਨ੍ਹਾਂ 3 ਸਾਲਾਂ ਵਿੱਚ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ ਦੇ ਕਿਸੇ ਵੀ ਇਲਾਕੇ ਦੀ ਸਾਰ ਨਹੀਂ ਲਈ ਪਰ ਹੁਣ ਅਰਵਿੰਦ ਕੇਜਰੀਵਾਲ ਉਪ ਚੋਣਾਂ ਲਈ ਪ੍ਰਚਾਰ ਕਰ ਰਹੇ ਹਨ। 

 
 
 
View this post on Instagram

A post shared by Punjab Sarokar News (@punjabsarokarnews)

ਉਨ੍ਹਾਂ ਕਿਹਾ ਕਿ ਇਨ੍ਹਾਂ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਨਤਾ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ (Sukhbir badal) ਨੂੰ ਉਦੋਂ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ ਜਦੋਂ ਉਨ੍ਹਾਂ ਦੀ ਪਾਰਟੀ ਦੀ ਕੋਰ ਕਮੇਟੀ ਨੇ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸੁਖਬੀਰ ਸਿੰਘ ਬਾਦਲ ਜਲਦੀ ਹੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਉਪ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ।

ਕਾਬਿਲੇਗ਼ੌਰ ਹੈ ਕਿ 20 ਨਵੰਬਰ ਨੂੰ ਪੰਜਾਬ 'ਚ 4 ਵਿਧਾਨ ਸਭਾ ਸੀਟਾਂ ਲਈ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਅਸਤੀਫੇ ਦੀ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਹੁਣ ਰਾਜਾ ਵੜਿੰਗ ਦੇ ਇਨ੍ਹਾਂ ਦਾਵਿਆਂ 'ਚ ਕਿੰਨੀ ਸੱਚਾਈ ਹੈ, ਇਸ ਦਾ ਪਤਾ ਤਾਂ ਆਉਣ ਵਾਲੇ ਵਕਤ ਨਾਲ ਹੀ ਲੱਗੇਗਾ।

Have something to say? Post your comment