Wednesday, April 02, 2025

Punjab

Kapurthala: ਕਪੂਰਥਲਾ 'ਚ ਰਿਸ਼ਤਿਆਂ ਦਾ ਘਾਣ, ਭਰਾ ਨੇ ਸੌਤੇਲੀ ਭੈਣ ਨਾਲ ਕੀਤਾ ਦੁਸ਼ਕਰਮ, ਪੁਲਿਸ ਕੋਲ ਇਨਸਾਫ ਲਈ ਪਹੁੰਚੀ ਪੀੜਤਾ

November 17, 2024 08:12 PM

Kapurthala News: ਪੰਜਾਬ ਦੇ ਕਪੂਰਥਲਾ ਦੇ ਢਿਲਵਾਂ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਨੇ ਆਪਣੀ ਨਾਬਾਲਗ ਭੈਣ ਨੂੰ ਹਵਸ ਦਾ ਸ਼ਿਕਾਰ ਬਣਾਇਆ। ਦੋਸ਼ੀ ਨੌਜਵਾਨ ਪੀੜਤਾ ਦਾ ਮਤਰੇਆ ਭਰਾ ਹੈ। ਪੀੜਤਾ ਦੀ ਸ਼ਿਕਾਇਤ 'ਤੇ ਥਾਣਾ ਢਿਲਵਾਂ ਦੀ ਪੁਲਿਸ ਨੇ ਮੁਲਜ਼ਮਾਂ ਖਿਲਾਫ ਬੀਐੱਨਐੱਸ ਦੀ ਧਾਰਾ 65 (1), 6 ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਐਸਐਚਓ ਰਮਨਦੀਪ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਫ਼ਰਾਰ ਹੈ ਜਿਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਪੀੜਤਾ 11ਵੀਂ ਜਮਾਤ ਦੀ ਵਿਦਿਆਰਥਣ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਉਸ ਨੇ ਦੱਸਿਆ ਕਿ ਸਾਲ 2018 'ਚ ਉਸ ਦੀ ਮਾਂ ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਪਿਤਾ ਨੇ ਸਾਲ 2019 'ਚ ਪਿੰਡ ਫੱਤੂਚੱਕਾ ਦੀ ਰਹਿਣ ਵਾਲੀ ਔਰਤ ਨਾਲ ਵਿਆਹ ਕਰਵਾ ਲਿਆ ਸੀ। ਉਹ ਆਪਣੀ ਮਤਰੇਈ ਮਾਂ ਦੇ ਪਹਿਲੇ ਵਿਆਹ ਤੋਂ ਗੋਦ ਲਿਆ ਲੜਕਾ (ਦੋਸ਼ੀ) ਹੈ। ਦੋਸ਼ੀ ਮਤਰੇਆ ਭਰਾ ਪਹਿਲਾਂ ਹੀ ਉਸ 'ਤੇ ਬੁਰੀ ਨਜ਼ਰ ਰੱਖ ਰਿਹਾ ਸੀ। ਮੁਲਜ਼ਮ ਨੇ ਉਸ ਨੂੰ ਘਰ ਵਿੱਚ ਇਕੱਲੀ ਦੇਖ ਕੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਤਿੰਨ ਵਾਰ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਪੀੜਤਾ ਨੇ ਬਦਨਾਮੀ ਦੇ ਡਰੋਂ ਇਹ ਗੱਲ ਕਿਸੇ ਨੂੰ ਨਹੀਂ ਦੱਸੀ।

7 ਨਵੰਬਰ ਨੂੰ ਉਸ ਦੇ ਮਾਤਾ-ਪਿਤਾ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਕਿਤੇ ਗਏ ਹੋਏ ਸਨ। ਦੋਸ਼ੀ ਉਸ ਦਿਨ ਘਰ ਆਇਆ ਅਤੇ ਪੀੜਤਾ ਨਾਲ ਬਲਾਤਕਾਰ ਕੀਤਾ। ਇਸ ਤੋਂ ਬਾਅਦ ਪੀੜਤਾ ਨੇ ਦੋਸ਼ੀ ਖਿਲਾਫ ਪੁਲਿਸ ਨੂੰ ਸ਼ਿਕਾਇਤ ਕੀਤੀ। ਪੀੜਤ ਵਿਦਿਆਰਥੀ ਦੀ ਸ਼ਿਕਾਇਤ ’ਤੇ ਥਾਣਾ ਢਿਲਵਾਂ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਬੀਐਨਐਸ, ਪੋਕਸੋ ਐਕਟ ਦੀ ਧਾਰਾ 65 (1), 6 ਤਹਿਤ ਕੇਸ ਦਰਜ ਕਰ ਲਿਆ ਹੈ। ਐਸਐਚਓ ਰਮਨਦੀਪ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੌਜਵਾਨਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Have something to say? Post your comment