Wednesday, April 02, 2025

Punjab

Sukhbir Badal: ਅਕਾਲੀ ਦਲ ਵਰਕਿੰਗ ਕਮੇਟੀ ਦੀ ਬੈਠਕ ਅੱਜ, ਯੂਥ ਅਕਾਲੀਆਂ ਨੇ ਕੀਤਾ ਸੁਖਬੀਰ ਬਾਦਲ ਦੇ ਅਸਤੀਫੇ ਦਾ ਵਿਰੋਧ

November 18, 2024 02:26 PM

Sukhbir Badal Resignantion: ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋ ਰਹੀ ਹੈ। ਇਸ ਵਿੱਚ ਸੁਖਬੀਰ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦੀ ਚਰਚਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਵੇਂ ਪ੍ਰਧਾਨ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਦੱਸ ਦਈਏ ਕਿ ਇਹ ਮੀਟਿੰਗ ਕਾਰਜਕਾਰੀ ਚੇਅਰਮੈਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ।

ਮੀਟਿੰਗ ਸ਼ੁਰੂ ਹੁੰਦੇ ਹੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਅਤੇ ਹੋਰ ਯੂਥ ਵਰਕਰਾਂ ਨੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਰੱਦ ਕਰਨ ਦੀ ਪੇਸ਼ਕਸ਼ ਕੀਤੀ। ਇਸ 'ਤੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਸੀਂ ਇਸ ਮੁੱਦੇ 'ਤੇ ਚਰਚਾ ਕਰਾਂਗੇ।

Have something to say? Post your comment