ਚੰਡੀਗੜ੍ਹ : ਟੋਕੀਓ ਓਲੰਪਿਕ ’ਚ ਹਾਕੀ ਖਿਡਾਰੀਆਂ ਨੇ ਮੈਡਲ ਜਿੱਤ ਕੇ 41 ਸਾਲ ਦਾ ਸੋਕਾ ਖਤਮ ਕੀਤਾ ਹੈ। ਇਸ ਦੇ ਨਾਲ ਹੀ ਵੂਮੈਨ ਟੀਮ ਦੀ ਤਾਰੀਫ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਹ ਮੈਡਲ ਨਹੀਂ ਜਿੱਤ ਸਕੀ ਪਰ ਭਾਰਤ ਦੇ ਲੋਕਾਂ ਦਾ ਦਿੱਲ ਜਿੱਤਿਆ। ਉਨ੍ਹਾਂ ਨੇ ਯੋਗਤਾ ਦੇ ਆਧਾਰ ’ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਏ ਗ੍ਰੇਡ ਦੀ ਨੌਕਰੀ ਆਫਰ ਕੀਤੀ ਹੈ। ਸਮਾਗਮ ਵਿਚ ਪੰਜਾਬ ਦੇ ਖੇਡ ਮੰਤਰੀ ਨੇ ਇੰਡੀਆ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਡੀ. ਐੱਸ. ਪੀ. ਤੋਂ ਐੱਸ. ਪੀ. ਪ੍ਰਮੋਟ ਕੀਤਾਹੈ। ਉਨ੍ਹਾਂ ਕਿਹਾ ਕਿ ਟੋਕੀਓ ਓਲੰਪਿਕ ਵਿਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਏ ਗ੍ਰੇਡ ਦੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਖਿਡਾਰੀਆਂ ਨੂੰ ਕਿਹਾ ਕਿ ਆਪਣੇ ਕੁਆਲੀਫਿਕੇਸ਼ਨ ਸਰਟੀਫਿਕੇਟ ਲੈ ਕੇ ਪੰਜਾਬ ਦੇ ਚੀਫ ਸੈਕਟਰੀ ਨੂੰ ਮਿਲਣ। ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਓਲੰਪਿਕ ਖਿਡਾਰੀਆਂ ਲਈ ਆਯੋਜਿਤ ਸਨਮਾਨ ਸਮਾਰੋਹ ਵਿਚ ਕਿਹਾ ਕਿ ਉਨ੍ਹਾਂ ਦਾ ਅਗਲਾ ਨਿਸ਼ਾਨਾ ਪੈਰਿਸ ਓਲਿੰਪਿਕ ਦੇ ਕੁਆਲੀਫਾਇਰ ਮੁਕਾਬਲਿਆਂ ’ਤੇ ਹੈ।