Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਨੌਜਵਾਨਾਂ ਨੂੰ ਕੁੱਟ-ਕੁੱਟ ਕੇ ਪਿੱਠ ’ਤੇ ਲਿਖ ਦਿੱਤਾ ਚੋਰ

August 13, 2021 12:23 PM

ਜਲੰਧਰ : ਰਾਜਮਾਂਹ ਦੀ ਇਕ ਬੋਰੀ ਚੋਰੀ ਕਰ ਕੇ ਭੱਜਦੇ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰ ਕੇ ਪਹਿਲਾਂ ਤਾਂ ਕੁੱਟਿਆ ਅਤੇ ਫਿਰ ਉਨ੍ਹਾਂ ਦੀ ਪਿੱਠ ਉਪਰ ਚੋਰ ਲਿਖ ਦਿਤਾ। ਦਰਅਸਲ ਜਲੰਧਰ ਦੇ ਸੁੰਦਰ ਨਗਰ ਵਿਚ ਇਕ ਟੈਂਪੂ ਵਾਲਾ ਜਨਰਲ ਸਟੋਰ ’ਚ ਰਾਸ਼ਨ ਦਾ ਸਾਮਾਨ ਦੇਣ ਆਇਆ ਸੀ। ਉਹ ਸਾਮਾਨ ਦੁਕਾਨ ਦੇ ਬਾਹਰ ਰੱਖ ਹੀ ਰਿਹਾ ਸੀ ਕਿ ਇਸੇ ਦੌਰਾਨ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਨੇ ਟੈਂਪੂ ਵਿਚੋਂ ਰਾਜਮਾਂਹ ਦੀ ਬੋਰੀ ਚੁੱਕ ਲਈ। ਜਿਉਂ ਹੀ ਉਹ ਬੋਰੀ ਮੋਟਰਸਾਈਕਲ ’ਤੇ ਰੱਖ ਕੇ ਭੱਜਣ ਲੱਗੇ ਤਾਂ ਟੈਂਪੂ ਵਾਲੇ ਨੇ ਵੇਖ ਕੇ ਰੌਲਾ ਪਾ ਦਿੱਤਾ। ਰੌਲਾ ਪੈਣ ’ਤੇ ਇਕੱਠੀ ਹੋਈ ਭੀੜ ਨੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੀ ਕੁੱਟਮਾਰ ਕਰ ਦਿਤੀ। ਲੋਕਾਂ ਨੇ ਦੋਵਾਂ ਦੇ ਕੱਪੜੇ ਪਾੜ ਦਿੱਤੇ ਅਤੇ ਮੂੰਹ ’ਤੇ ਕਾਲਖ ਮਲ ਕੇ ਉਨ੍ਹਾਂ ਦੇ ਵਾਲ ਵੀ ਕੱਟ ਦਿੱਤੇ। ਦੋਵਾਂ ਨੌਜਵਾਨਾਂ ਦੀ ਪਿੱਠ ’ਤੇ ਚੋਰ ਲਿਖ ਕੇ ਉਨ੍ਹਾਂ ਦੀ ਵੀਡੀਓ ਵੀ ਵਾਇਰਲ ਕਰ ਦਿੱਤੀ ਗਈ। ਥਾਣਾ ਨੰਬਰ 8 ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਥਾਣੇ ਲੈ ਗਈ। ਥਾਣਾ ਨੰਬਰ 8 ਦੇ ਇੰਚਾਰਜ ਰੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਅਜੇ ਤੱਕ ਕਿਸੇ ਨੇ ਉਨ੍ਹਾਂ ਨੂੰ ਸ਼ਿਕਾਇਤ ਨਹੀਂ ਦਿੱਤੀ। ਸ਼ਿਕਾਇਤ ਮਿਲਣ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Have something to say? Post your comment