ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਕੈਪਟਨ ਤੇ ਨਵਜੋਤ ਸਿੰਘ ਸਿੱਧੂ ਦਾ ਰੌਲਾ ਹਾਲ ਦੀ ਘੜੀ ਚਲ ਰਿਹਾ ਹੈ। ਹੁਣ ਮੁੱਖ ਮੰਤਰੀ ਦੀ ਮੁਸੀਬਤ ਉਸ ਵੇਲੇ ਹੋਰ ਵੱਧ ਗਈ ਜਦੋਂ ਨਵਜੋਤ ਸਿੱਧ ਸਿੱਧੂ ਦੇ ਸਲਾਹਕਾਰਾਂ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਅੱਖਰੀ ਹਮਲੇ ਸ਼ੁਰੂ ਕਰ ਦਿੱਤੇ ਹਨ। ਸਿੱਧੂ ਦੇ ਸਲਾਹਕਾਰ ਵਜੋਂ ਨਿਯੁਕਤ ਮਾਲਵਿੰਦਰ ਮਾਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਏਜੰਡੇ ਨੂੰ ਪੰਜਾਬ ਵਿੱਚ ਲਾਗੂ ਕਰਨ ਦਾ ਦੋਸ਼ ਲਾਇਆ। ਮਾਲਵਿੰਦਰ ਨੇ ਇਕ ਪੋਸਟ ਪਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਇਹ ਅੱਖਰੀ ਹਮਲਾ ਕੀਤਾ ਹੈ।ਮਾਲੀ ਨੇ ਲਿਖਿਆ: “ਪੰਜਾਬੀਆਂ ਸਾਵਧਾਨ! ਫਿਰਕੂ ਤਣਾਅ, ਡਰ ਅਤੇ ਦਹਿਸ਼ਤ ਪੈਦਾ ਕਰਨ ਲਈ ਕੈਪਟਨ, ਸ਼ਾਹ ਅਤੇ ਮੋਦੀ ਦੀ ਤਿਕੜੀ ਦੇ ਸੰਕੇਤ ਪੰਜਾਬੀਆਂ ਅਤੇ ਕਿਸਾਨਾਂ ਲਈ ਖਤਰੇ ਦੀ ਘੰਟੀ ਹਨ। ” ਜਦੋਂ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਜਿਨ੍ਹਾਂ ਨੇ ਮੰਤਰੀ ਮੰਡਲ ਵਿੱਚ ਬਦਲਾਅ ਦੇ ਪ੍ਰਸਤਾਵ ਲੈਕੇ ਗਏ ਕੈਪਟਨ ਨੂੰ ਸਲਾਹ ਦਿੱਤੀ ਸੀ ਕਿ ਪੰਜਾਬ ਵਿੱਚ ਸਿੱਧੂ ਦੇ ਨਾਲ ਮਿਲਕੇ ਕੰਮ ਕਰਨ।