Thursday, April 03, 2025

Punjab

Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ

November 21, 2024 03:05 PM

Child Marriage In Punjab: ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਆਸਪੁਰ ਕੋਟਾ ਵਿੱਚ ਬਾਲ ਵਿਆਹ ਕਰਵਾਇਆ ਜਾ ਰਿਹਾ ਸੀ। ਜਿਵੇਂ ਹੀ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੂੰ ਸ਼ਿਕਾਇਤ ਮਿਲੀ ਤਾਂ ਉਨ੍ਹਾਂ ਤੁਰੰਤ ਪੁਲਿਸ ਅਤੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜ ਕੇ ਬਾਲ ਵਿਆਹ ਰੋਕਣ ਦੇ ਹੁਕਮ ਦਿੱਤੇ।

ਮੰਤਰੀ ਡਾ: ਬਲਜੀਤ ਕੌਰ ਨੂੰ ਸੂਚਨਾ ਮਿਲੀ ਸੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਚਾਈਲਡਲਾਈਨ ਰਾਹੀਂ ਬਾਲ ਵਿਆਹ ਵਿਰੋਧੀ ਕਾਨੂੰਨਾਂ ਦੀ ਉਲੰਘਣਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਦੱਸਿਆ ਗਿਆ ਕਿ ਪਿੰਡ ਆਸਪੁਰ ਕੋਟਾ, ਜ਼ਿਲ੍ਹਾ ਰੂਪਨਗਰ ਵਿੱਚ ਇੱਕ 17 ਸਾਲਾ ਨਾਬਾਲਗ ਲੜਕੇ ਦਾ ਵਿਆਹ ਹੋ ਰਿਹਾ ਹੈ।

ਕੈਬਨਿਟ ਮੰਤਰੀ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਨੇ ਤੁਰੰਤ ਕਾਰਵਾਈ ਕਰਦਿਆਂ ਬਾਲ ਵਿਆਹ ਰੋਕੂ ਅਫ਼ਸਰ ਨੂੰ ਨਾਲ ਲੈ ਕੇ ਦਖ਼ਲਅੰਦਾਜ਼ੀ ਕੀਤੀ |

ਪਿੰਡ ਆਸਪੁਰ ਕੋਟਾ ਦੇ ਪੰਚਾਇਤ ਮੈਂਬਰਾਂ, ਵਿਆਹੁਤਾ ਲੜਕੇ-ਲੜਕੀ ਦੇ ਪਰਿਵਾਰਾਂ ਅਤੇ ਵਿਆਹ ਵਾਲੀ ਥਾਂ ਦੇ ਮਾਲਕ ਨੂੰ ਸ਼ਾਮਲ ਕਰਕੇ ਡੀਸੀਪੀਯੂ ਅਤੇ ਡੀਐਮਪੀਓ ਦੀ ਟੀਮ ਨੇ ਵਿਆਹ ਦੀਆਂ ਤਿਆਰੀਆਂ ਨੂੰ ਰੋਕ ਦਿੱਤਾ। ਮੌਕੇ 'ਤੇ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਗਏ। ਟੀਮ ਨੇ ਲੜਕੇ ਅਤੇ ਲੜਕੀ ਨੂੰ ਸਮਝਾਇਆ, ਜਿਸ ਤੋਂ ਬਾਅਦ ਪਰਿਵਾਰ ਨੇ ਭਰੋਸਾ ਦਿੱਤਾ ਕਿ ਲੜਕਾ ਅਗਲੇ ਦਿਨ ਤੋਂ ਸਕੂਲ ਜਾਵੇਗਾ।

Have something to say? Post your comment