ਸੰਗਰੂਰ : ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ ਨਾਲ ਸੰਗਰੂਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਦੇ ਕੁਝ ਮੈਂਬਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ। ਉਸ ਸਮੇਂ ਹੀ ਇਸ ਮੋਟਰਸਾਈਕਲ ਦੀ ਟੱਕਰ ਇਕ ਤੇਜ਼ ਰਫਤਾਰ ਪਿਕਅੱਪ ਗੱਡੀ ਨਾਲ ਹੋ ਗਈ ਅਤੇ ਇਸ ਦੀ ਚਪੇਟ ਵਿਚ ਆਉਣ ਨਾਲ ਮੋਟਰਸਾਈਕਲ 'ਤੇ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਗਈ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਭੇਜ ਦਿੱਤਾ ਗਿਆ ਹੈ। ਦਰਅਸਲ ਮੋਟਰਸਾਈਕਲ ਸਵਾਰ ਮਾਲਵਿੰਦਰ ਸਿੰਘ ਆਪਣੀ ਮਾਂ ਅਮਰੀਕ ਕੌਰ ਅਤੇ ਬੇਟੀ ਗਗਨਦੀਪ ਕੌਰ ਨਾਲ ਗੱਗੜਪੁਰ ਤੋਂ ਵਾਪਸ ਆ ਰਹੇ ਸਨ। ਉਸ ਸਮੇਂ ਹੀ ਰਸਤੇ ਵਿੱਚ ਮੁੱਖ ਸੜਕ ਤੋਂ ਕੁਲਾਰਾ ਨੂੰ ਜਾਂਦੀ ਸੜਕ ਉੱਪਰ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਕਾਰਨ ਲਹਿਲ ਕਲਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ।