Friday, April 04, 2025

Punjab

ਅੰਮ੍ਰਿਤਸਰ 'ਚ ਇਸ ਕਰ ਕੇ ਫੈਲੀ ਦਹਿਸ਼ਤ

August 13, 2021 03:20 PM

ਅੰਮ੍ਰਿਤਸਰ: ਸ਼ਹਿਰ ਵਿਚ ਗ੍ਰਨੇਡ ਮਿਲਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਵਾਲਾ ਮਾਹੌਲ ਹੈ। ਦਰਅਸਲ ਅੰਮ੍ਰਿਤਸਰ ਵਿੱਚ ਆਜ਼ਾਦੀ ਦਿਵਸ ਦੇ ਸਮਾਗਮ ਤੋਂ ਦੋ ਦਿਨ ਪਹਿਲਾਂ ਰਣਜੀਤ ਐਵੇਨਿਊ ਇਲਾਕੇ ਵਿੱਚੋਂ ਇੱਕ ਗ੍ਰਨੇਡ ਮਿਲਿਆ ਹੈ। ਪੁਲਿਸ ਨੇ ਬੰਬ ਨਕਾਰਾ ਕਰਨ ਵਾਲੇ ਦਸਤੇ ਦੀ ਮਦਦ ਨਾਲ ਬੰਬ ਆਪਣੇ ਕਬਜ਼ੇ 'ਚ ਲੈ ਲਿਆ ਹੈ। ਇਸ ਦੇ ਨਾਲ ਹੀ, ਪੂਰੇ ਇਲਾਕੇ ਵਿੱਚ ਚੌਕਸੀ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ। ਬੰਬ ਨਕਾਰਾ ਕਰਨ ਵਾਲੇ ਦਸਤੇ ਨੇ ਬਰਾਮਦ ਕੀਤੇ ਗਏ ਗ੍ਰਨੇਡ ਨੂੰ ਨਕਾਰਾ ਕਰ ਦਿੱਤਾ ਗਿਆ ਹੈ। ਇਥੇ ਇਹ ਵੀ ਦਸਣਾ ਜਰੂਰੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 15 ਅਗਸਤ ਨੂੰ ਅੰਮ੍ਰਿਤਸਰ ਵਿੱਚ ਕੌਮੀ ਝੰਡਾ ਲਹਿਰਾਉਣ ਆ ਰਹੇ ਹਨ। ਇਸ ਕਾਰਨ ਪੁਲਿਸ ਵੱਲੋਂ ਸ਼ਹਿਰ ਦੇ ਸਾਰੇ ਇਲਾਕਿਆਂ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ। ਪੁਲਿਸ ਨੇ ਦਸਿਆ ਕਿ ਇੱਕ ਘਰ ਦੇ ਬਾਹਰ ਸਫਾਈ ਕਰਦੇ ਸਮੇਂ ਬੰਬ ਵਰਗੀ ਕੋਈ ਚੀਜ਼ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਪਹਿਲਾਂ 9 ਅਗਸਤ ਨੂੰ ਪੰਜਾਬ ਵਿੱਚ ਇੱਕ ਟਿਫਿਨ ਬੰਬ ਬਰਾਮਦ ਹੋਇਆ ਸੀ।

Have something to say? Post your comment