Shilpa Shetty Husband Raj Kundra: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਬਾਈਲ ਐਪਸ ਰਾਹੀਂ ਅਸ਼ਲੀਲ ਕੰਟੈਂਟ ਬਣਾਉਣ ਅਤੇ ਪ੍ਰਸਾਰਣ ਨਾਲ ਸਬੰਧਤ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਕਾਰੋਬਾਰੀ ਰਾਜ ਕੁੰਦਰਾ ਦੇ ਘਰ ਅਤੇ ਦਫਤਰਾਂ 'ਤੇ ਛਾਪੇਮਾਰੀ ਕੀਤੀ।
ਅਧਿਕਾਰਤ ਸੂਤਰਾਂ ਮੁਤਾਬਕ ਈਡੀ ਨੇ ਸ਼ੁੱਕਰਵਾਰ ਨੂੰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕੁਝ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਮੁੰਬਈ ਅਤੇ ਉੱਤਰ ਪ੍ਰਦੇਸ਼ 'ਚ ਕਰੀਬ 15 ਥਾਵਾਂ 'ਤੇ ਤਲਾਸ਼ੀ ਲਈ ਜਾ ਰਹੀ ਹੈ। ਜਾਂਚ ਮੋਬਾਈਲ ਐਪਲੀਕੇਸ਼ਨਾਂ ਅਤੇ ਹੋਰ ਸਾਧਨਾਂ ਰਾਹੀਂ ਅਸ਼ਲੀਲ ਸਮੱਗਰੀ ਦੀ ਕਥਿਤ ਵੰਡ ਵਿੱਚ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਨਾਲ ਸਬੰਧਤ ਹੈ।