Thursday, April 03, 2025

National

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਥਿਆਰਾਂ ਦਾ ਜਖੀਰਾ ਬਰਾਮਦ

August 14, 2021 11:18 AM

ਨਵੀਂ ਦਿੱਲੀ : ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਇੱਕ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੁਲਿਸ ਨੂੰ ਦਿੱਲੀ 'ਚੋਂ ਵੱਡੀ ਗਿਣਤੀ ‘ਚ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ। ਸਪੈਸ਼ਲ ਸੈੱਲ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਵੱਡੀ ਮਾਤਰਾ ਵਿੱਚ ਹਥਿਆਰ ਸਪਲਾਈ ਕਰ ਰਹੇ ਹਨ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਚਾਰ ਹਥਿਆਰ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਪਾਸੋਂ 55 ਪਿਸਟਲ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਸਾਰੇ ਹਥਿਆਰ ਦਿੱਲੀ ਦੇ ਕਈ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ। ਡੀਜੀਪੀ ਸਪੈਸ਼ਲ ਸੈੱਲ ਸੰਜੀਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਥਿਆਰ ਤਸਕਰਾਂ ਦੀ ਚਾਲ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਪਤਾ ਸੀ, ਜਿਸ ਤੋਂ ਬਾਅਦ ਸਪੈਸ਼ਲ ਸੈੱਲ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਹਥਿਆਰ ਤਸਕਰਾਂ ਤੋਂ ਕੀਤੀ ਪੁੱਛਗਿੱਛ ‘ਚ ਪਤਾ ਚੱਲਿਆ ਹੈ ਕਿ ਹਥਿਆਰਾਂ ਦਾ ਜ਼ਖੀਰਾ ਮੱਧ ਪ੍ਰਦੇਸ਼ ਅਤੇ ਮੇਵਾਤ ਤੋਂ ਦਿੱਲੀ ਲਿਆਂਦਾ ਗਿਆ ਸੀ। ਇਕ ਕਾਰ ਨੂੰ ਮੋਡੀਫਾਈ ਕਰ ਕੇ ਉਸ ਦੀਆਂ ਸੀਟਾਂ ਦੇ ਹੇਠਾਂ ਹਥਿਆਰ ਲੁਕਾਏ ਹੋਏ ਸਨ ਜਿਨ੍ਹਾਂ ਨੂੰ ਦਿੱਲੀ ਲਿਆਂਦਾ ਗਿਆ ਸੀ।

Have something to say? Post your comment