ਬਾਬਾ ਬਕਾਲਾ ਸਾਹਿਬ : ਅਚਾਨਕ ਭਿਆਨਕ ਹਾਦਸਾ ਵਾਪਰਨ ਕਾਰਨ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬਾਬਾ ਬਕਾਲਾ ਸਾਹਿਬ ਦੇ ਤਹਿਸੀਲ ਕੰਪਲੈਕਸ ਦੇ ਸਾਹਮਣੇ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋ ਸਕੇ ਭਰਾ ਜਲੰਧਰ ਤੋਂ ਆਏ ਸਨ ਅਤੇ ਮਾਤਾ ਗੰਗਾ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਜਾ ਰਹੇ ਸਨ ਤਾਂ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਇਕ ਤੇਜ਼ ਰਫਤਾਰ ਕੈਟਰ ਵੱਲੋ ਸੜਕ ਤੇ ਬਣੀਆਂ ਹੋਈਆਂ ਦੁਕਾਨਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਜਿਸ ਵਿੱਚ ਇਹ ਦੋਨੋਂ ਭਰਾ ਹਾਦਸੇ ਦਾ ਸ਼ਿਕਾਰ ਹੋ ਗਏ। ਜਿਨ੍ਹਾਂ ਵਿੱਚੋਂ ਇੱਕ ਭਰਾ ਦੀ ਮੌਤ ਹੋ ਗਈ ਹੈ ਅਤੇ ਦੂਸਰੇ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ। ਜ਼ਖ਼ਮੀ ਭਰਾ ਜਗਮੋਹਨ ਸਿੰਘ ਨੂੰ ਬਾਬਾ ਬਕਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ ਜਿੱਥੇ ਉਹ ਜੇਰੇ ਇਲਾਜ ਹੈ। ਉਥੇ ਹੀ ਦੂਸਰੇ ਭਰਾ ਧਿਆਨ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਸੀ। ਹਾਦਸੇ ਨੂੰ ਅੰਜਾਮ ਦੇਣ ਵਾਲਾ ਟੈਂਕਰ ਰਾਣਾ ਸ਼ੂਗਰ ਮਿੱਲ ਦਾ ਦੱਸਿਆ ਗਿਆ ਹੈ।