Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

World

ਇਸ ਸਾਲ ਕੈਨੇਡਾ ਵਿਚ 4 ਲੱਖ ਪ੍ਰਵਾਸੀਆਂ ਨੂੰ ਮਿਲੇਗੀ PR

August 14, 2021 12:12 PM

ਟੋਰਾਂਟੋ : ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ਵਿਚ ਢਿੱਲ ਮਗਰੋਂ ਕੈਨੇਡਾ ਪਹੁੰਚ ਰਹੇ ਪ੍ਰਵਾਸੀਆਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ ਅਤੇ ਜੁਲਾਈ ਦੌਰਾਨ ਤਕਰੀਬਨ 40 ਹਜ਼ਾਰ ਨਵੇਂ ਪ੍ਰਵਾਸੀਆਂ ਨੇ ਕੈਨੇਡੀਅਨ ਧਰਤੀ ’ਤੇ ਕਦਮ ਰੱਖਿਆ। ਇੰਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਨੇ ਦੱਸਿਆ ਕਿ ਜੂਨ ਅਤੇ ਜੁਲਾਈ ਦੌਰਾਨ ਕੈਨੇਡਾ ਪਹੁੰਚੇ ਨਵੇਂ ਪ੍ਰਵਾਸੀਆਂ ਦੀ ਗਿਣਤੀ ਨੂੰ ਵੇਖਦਿਆਂ 2021 ਲਈ ਤੈਅ 4 ਲੱਖ ਪ੍ਰਵਾਸੀਆਂ ਦਾ ਟੀਚਾ ਸੌਖਿਆਂ ਹੀ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਪਹਿਲੇ ਸੱਤ ਮਹੀਨੇ ਦੌਰਾਨ ਇਕ ਲੱਖ 84 ਹਜ਼ਾਰ ਤੋਂ ਵੱਧ ਪ੍ਰਵਾਸੀਆਂ ਨੂੰ ਪੀ.ਆਰ. ਦਿਤੀ ਗਈ ਜੋ ਕੁਲ ਟੀਚੇ ਦਾ 46 ਫ਼ੀ ਸਦੀ ਬਣਦੀ ਹੈ। ਚਾਰ ਲੱਖ ਦਾ ਟੀਚਾ ਪੂਰਾ ਹੋਣਾ ਕੈਨੇਡੀਅਨ ਇੰਮੀਗ੍ਰੇਸ਼ਨ ਦੇ ਇਤਿਹਾਸ ਵਿਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਕਿਉਂਕਿ ਪਿਛਲੇ 100 ਸਾਲ ਦੌਰਾਨ ਕਦੇ ਵੀ ਇਕ ਕੈਲੰਡਰ ਵਰ੍ਹੇ ਵਿਚ ਐਨੇ ਪ੍ਰਵਾਸੀ ਕੈਨੇਡਾ ਨਹੀਂ ਪੁੱਜੇ। ਇਥੇ ਦਸਣਾ ਬਣਦਾ ਹੈ ਕਿ ਕੈਨੇਡਾ ਸਰਕਾਰ ਨੇ ਜੂਨ ਵਿਚ ਕਨਫ਼ਰਮੇਸ਼ਨ ਆਫ਼ ਪਰਮਾਨੈਂਟ ਰੈਜ਼ੀਡੈਂਸ ਵਾਲਿਆਂ ਨੂੰ ਮੁਲਕ ਵਿਚ ਦਾਖ਼ਲ ਹੋਣ ਦੀ ਖੁੱਲ੍ਹ ਦੇ ਦਿਤੀ ਸੀ ਜਿਸ ਮਗਰੋਂ ਆਪਣੇ ਸੁਪਨਿਆਂ ਦੇ ਮੁਲਕ ਪੁੱਜਣ ਵਾਲੇ ਪ੍ਰਵਾਸੀਆਂ ਦੇ ਗਿਣਤੀ ਵਿਚ ਰਿਕਾਰਡ ਵਾਧਾ ਹੋਇਆ।

Have something to say? Post your comment