Friday, April 04, 2025

Punjab

ਅੰਮ੍ਰਿਤਸਰ ਤੋਂ ਬਾਅਦ ਇਥੇ ਫਿਰ ਮਿਲਿਆ ਸ਼ੱਕੀ ਬੈਗ

August 14, 2021 12:20 PM

ਬਠਿੰਡਾ : ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਸਖਤੀ ਕੀਤੀ ਹੋਈ ਹੈ ਅਤੇ ਇਸੇ ਦੌਰਾਨ ਪਹਿਲਾਂ ਅੰਮ੍ਰਿਤਸਰ ਸਾਹਿਬ ਅਤੇ ਹੁਣ ਬਠਿੰਡਾ ਤੋਂ ਸ਼ੱਕੀ ਚੀਜਾਂ ਮਿਲ ਰਹੀਆਂ ਹਨ। ਪੁਲਿਸ ਕੰਟਰੋਲ ਰੂਮ ਵਿਖੇ ਨਿਰੰਕਾਰੀ ਭਵਨ ਦੇ ਕੋਲ ਲਾਵਾਰਿਸ ਬੈਗ ਮਿਲਣ ਦੀ ਸੂਚਨਾ ਤੋਂ ਬਾਅਦ ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ, ਡੀਐਸਪੀ ਸਿਟੀ ਗੁਰਜੀਤ ਸਿੰਘ ਰੋਮਾਣਾ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਬੰਬ ਨਿਰੋਧਕ ਦਸਤੇ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਪੁਲਿਸ ਕੰਟਰੋਲ ਰੂਮ ‘ਤੇ ਸੂਚਨਾ ਮਿਲੀ ਸੀ ਕਿ ਨਿਰੰਕਾਰੀ ਭਵਨ ਦੇ ਕੋਲ ਇੱਕ ਕਾਰ ਦੇ ਕੋਲ ਇੱਕ ਲਾਵਾਰਿਸ ਬੈਗ ਪਿਆ ਸੀ। ਉਨ੍ਹਾਂ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਹ ਖੁਦ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਲਾਵਾਰਿਸ ਹਾਲਤ ‘ਚ ਬੈਗ ਮਿਲਣ ਤੋਂ ਬਾਅਦ ਪੁਲਿਸ ਟੀਮ ਬੰਬ ਨਿਰੋਧਕ ਦਸਤੇ ਦੀ ਟੀਮ ਦੇ ਨਾਲ ਮੌਕੇ ‘ਤੇ ਪਹੁੰਚ ਗਈ। ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਸੀ। ਕਿਸੇ ਵੀ ਵਿਅਕਤੀ ਨੂੰ ਇੱਥੇ ਨੇੜੇ ਨਹੀਂ ਆਉਣ ਦਿੱਤਾ ਗਿਆ। ਕੁਝ ਦੇਰ ਬਾਅਦ ਬ੍ਰੀਫਕੇਸ ਦਾ ਮਾਲਕ ਵੀ ਉੱਥੇ ਪਹੁੰਚ ਗਿਆ। ਉਸ ਨੇ ਕਿਹਾ ਕਿ ਉਹ ਇੱਥੇ ਬਰੀਫਕੇਸ ਭੁੱਲ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਸੁੱਖ ਦਾ ਸਾਹ ਲਿਆ।

Have something to say? Post your comment