Wednesday, April 02, 2025

Punjab

ਆਜ਼ਾਦੀ ਦਿਹਾੜੇ ’ਤੇ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਮ ਐਲਾਨੇ

August 14, 2021 04:34 PM


ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਾਰੇ ਐਵਾਰਡੀਆਂ ਨੂੰ ਦਿਤੀ ਵਧਾਈ

 

ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਬਹਾਦਰੀ ਲਈ ਪੁਲਿਸ ਮੈਡਲ (ਪੀਐਮਜੀ), ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਬੇਮਿਸਾਲ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਤ ਕੀਤਾ ਜਾਵੇਗਾ।
ਸਪੈਸ਼ਲ ਟਾਸਕ ਫੋਰਸ (ਐਸਟੀਐਫ), ਬਾਰਡਰ ਰੇਂਜ, ਅੰਮ੍ਰਿਤਸਰ ਦੇ ਏਐਸਆਈ ਗੁਰਸੇਵਕ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ, ਜਦੋਂ ਕਿ ਏਡੀਜੀਪੀ ਮਾਡਰਨਾਈਜੇਸ਼ਨ ਰਾਮ ਸਿੰਘ ਅਤੇ ਏਆਈਜੀ-ਕਮ-ਡੀ.ਜੀ.ਪੀ. ਪੰਜਾਬ ਦੇ ਸਟਾਫ਼ ਅਧਿਕਾਰੀ ਜਸਦੀਪ ਸਿੰਘ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ।
ਇਸੇ ਤਰ੍ਹਾਂ ਪੰਜ ਪੀਪੀਐਸ ਅਧਿਕਾਰੀ ਜਿਨ੍ਹਾਂ ਵਿਚ ਐਸਐਸਪੀ ਕਪੂਰਥਲਾ, ਹਰਕਮਲਪ੍ਰੀਤ ਸਿੰਘ ਖੱਖ, ਏਡੀਸੀਪੀ-2 ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ, ਡੀਐਸਪੀ ਪੀਬੀਆਈ ਰਾਜ ਕੁਮਾਰ, ਡੀਐਸਪੀ ਸੀਆਈਡੀ ਯੂਨਿਟ ਬਠਿੰਡਾ ਪਰਮਿੰਦਰ ਸਿੰਘ ਅਤੇ ਡੀਐਸਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਗੁਰਿੰਦਰਪਾਲ ਸਿੰਘ ਦੇ ਨਾਮ ਉਨ੍ਹਾਂ 13 ਅਧਿਕਾਰੀਆਂ/ਕਰਮਚਾਰੀਆਂ ਵਿਚ ਸ਼ਾਮਲ ਹਨ ਜਿਨ੍ਹਾਂ ਨੂੰ ਬੇਮਿਸਾਲ ਸੇਵਾਵਾਂ ਲਈ ਪੁਲਿਸ ਮੈਡਲ ਵਾਸਤੇ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ ਵਿਚ ਇੰਸਪੈਕਟਰ ਕੁਲਵੀਰ ਸਿੰਘ, ਇੰਸਪੈਕਟਰ ਅਸ਼ੋਕ ਕੁਮਾਰ, ਇੰਸਪੈਕਟਰ ਪੂਰਨ ਸਿੰਘ, ਐਸਆਈ ਨੱਥਾ ਸਿੰਘ, ਐਸਆਈ ਨਿਰੰਜਨ ਦਾਸ, ਐਸਆਈ ਹਰਜੀਤ ਸਿੰਘ, ਏਐਸਆਈ ਓਂਕਾਰ ਤਿਵਾੜੀ ਅਤੇ ਏਐਸਆਈ ਅਸ਼ੋਕ ਕੁਮਾਰ ਸ਼ਾਮਲ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਐਵਾਰਡੀਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫ਼ੋਰਸ ਦੇ ਮਨੋਬਲ ਨੂੰ ਵਧਾਉਣ ਲਈ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦਾ ਧਨਵਾਦ ਕੀਤਾ ਹੈ।

Have something to say? Post your comment