Wednesday, April 02, 2025

Punjab

75ਵੇਂ ਆਜ਼ਾਦੀ ਦਿਵਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਤਿਰੰਗਾ, Video

August 15, 2021 11:36 AM

ਅੰਮ੍ਰਿਤਸਰ : ਅੱਜ 75ਵੇਂ ਆਜ਼ਾਦੀ ਦਿਵਸ ਮੌਕੇ ਅੰਮ੍ਰਿਤਸਰ ਗੁਰੂ ਨਾਨਕ ਸਟੇਡੀਅਮ ‘ਚ ਰਾਜ ਪੱਧਰੀ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਡੀਜੀਪੀ ਦਿਨਕਰ ਗੁਪਤਾ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ, ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ। ਸਮਾਰੋਹ ਵਿੱਚ ਸਟੇਟ ਐਵਾਰਡੀਜ਼ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੋੜਾ ਫਾਟਕ ਰੇਲ ਹਾਦਸੇ ਵਿੱਚ ਮਾਰੇ ਗਏ 34 ਲੋਕਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਵੀ ਪ੍ਰਦਾਨ ਕੀਤੇ ਜਾਣਗੇ। ਡੀਜੀਪੀ ਦਿਨਕਰ ਗੁਪਤਾ ਨੇ ਪਰੇਡ ਦੀ ਜਨਰਲ ਸਲਾਮੀ ਲਈ। ਗੁਰੂ ਨਾਨਕ ਸਟੇਡੀਅਮ ‘ਚ ਹੋ ਰਹੇ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕੋਵਿਡ ਮਹਾਂਮਾਰੀ ਦੇ ਕਾਰਨ, ਸਮਾਰੋਹ ਸੀਮਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਪੁਲਿਸ ਦੀ ਟੀਮ ਤੋਂ ਸਲਾਮੀ ਲੈਣਗੇ। ਇਸ ਵਾਰ ਵੀ ਸਕੂਲੀ ਬੱਚਿਆਂ ਲਈ ਕੋਈ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੈ।

Have something to say? Post your comment