ਦਿੜ੍ਹਬਾ : ਸਕੂਲਾਂ ਦੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਸੀ। 2 ਅਗਸਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਸਕੂਲਾਂ ਵਿਚ ਅਧਿਆਪਕਾਂ ਅਤੇ ਬੱਚਿਆਂ ਦੇ Corona ਸੰਕ੍ਰਮਿਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਿੜ੍ਹਬਾ ਦੇ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਇਸ ਨੂੰ 14 ਦਿਨਾਂ ਲਈ ਬੰਦ ਕਰ ਦਿਤਾ ਗਿਆ ਹੈ। ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਕੀਤੇ ਗਏ 44 ਕੋਰੋਨਾ ਟੈਸਟਾਂ ਵਿੱਚੋਂ ਦੋ ਵਿਦਿਆਰਥੀਆ ਦੇ ਕੋਰੋਨਾ ਦੀ ਚਪੇਟ ਵਿਚ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਲਈ ਬਾਕੀ ਕਲਾਸਾਂ ਦੇ ਬੱਚਿਆਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ ਤਾਂ ਜੋ ਸਕੂਲ ਵਿੱਚ ਹੋਰ ਬੱਚਿਆਂ ਨੂੰ ਪ੍ਰਭਾਵਤ ਹੋਣ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੁਣ ਇਸ ਸਕੂਲ ਨੂੰ 14 ਦਿਨਾਂ ਲਈ ਬੰਦ ਕੀਤਾ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਵੱਲੋਂ ਇਨ੍ਹਾਂ ਬੱਚਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜੋ ਬੱਚੇ ਕੋਰੋਨਾ ਸੰਕਰਮਿਤ ਹੋਏ ਹਨ । ਉਹ ਦਸਵੀਂ ਕਲਾਸ ਦੇ ਸੈਕਸ਼ਨ-C ਨਾਲ ਸਬੰਧਤ ਹਨ। ਇਸ ਲਈ ਉਸ ਕਲਾਸ ਦੇ ਸੀ ਸੈਕਸ਼ਨ ਦੇ ਬੱਚਿਆਂ ਦੇ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।