Wednesday, April 02, 2025

Punjab

ਅਫਗਾਨਿਸਤਾਨ ਦੇ ਗੁਰਦਵਾਰੇ 'ਚ ਫਸੇ 200 ਸਿੱਖ, ਕੈਪਟਨ ਨੇ ਕੇਂਦਰ ਨੂੰ ਕੀਤੀ ਅਪੀਲ

August 16, 2021 12:47 PM

ਚੰਡੀਗੜ੍ਹ : ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪੰਜਾਬ ਨੇ ਇਸ ਬਾਰੇ ਚਿੰਤਾ ਕਰਨੀ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਇਸ ਵੇਲੇ 200 ਤੋਂ ਵੱਧ ਭਾਰਤੀ ਸਿੱਖ ਅਫਗਾਨਿਸਤਾਨ ਦੇ ਇੱਕ ਗੁਰਦੁਆਰੇ ਵਿੱਚ ਫਸੇ ਹੋਏ ਹਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਸਿੱਖ ਪਰਿਵਾਰਾਂ 'ਤੇ ਅਫਗਾਨਿਸਤਾਨ ਤੋਂ ਭਾਰਤ ਲਿਆਂਦਾ ਜਾਵੇ, ਜੇ ਕਿਸੇ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਮਦਦ ਕਰਨਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਐਲਾਨ ਕੀਤਾ ਹੈ ਕਿ ਪੰਜਾਬ ਵਾਪਸ ਆਉਣ ਤੋਂ ਬਾਅਦ ਵੀ, ਉਨ੍ਹਾਂ ਨੂੰ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ, ਸਰਕਾਰ ਉਨ੍ਹਾਂ ਦੀ ਮਦਦ ਕਰੇਗੀ।

Have something to say? Post your comment