Wednesday, April 02, 2025

Punjab

ਹੋਮੀ ਭਾਭਾ ਕੈਂਸਰ ਹਸਪਤਾਲ ਨਵੰਬਰ ਤੋਂ ਬਾਅਦ ਸ਼ੁਰੂ: ਵਿਨੀ ਮਹਾਜਨ

August 21, 2021 08:23 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਜ਼ਿਲ੍ਹਾ ਮੋਹਾਲੀ ਦੇ ਨਿਊ ਚੰਡੀਗੜ੍ਹ ਵਿਖੇ ਮੈਡੀਸਿਟੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਦੌਰਾ ਕਰਕੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਅਫਸਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਇੱਥੇ ਨਵੀਨਤਮ ਰੇਡੀਓ ਲੈਬਾਰਟਰੀ ਬਣਾਈ ਜਾਵੇਗੀ। ਸ੍ਰੀਮਤੀ ਮਹਾਜਨ ਨੇ ਕਿਹਾ ਕਿ ਹਸਪਤਾਲ ਵਿੱਚ ਰੇਡੀਓਥੈਰੇਪੀ, ਰੇਡੀਓਲੋਜੀ, ਸੀਟੀ ਸਕੈਨ, ਐਮਆਰਆਈ, ਐਕਸ-ਰੇ, ਮੈਮੋਗ੍ਰਾਫੀ, ਮੈਡੀਕਲ ਓਨਕੋਲੋਜੀ, ਕੀਮੋਥੈਰੇਪੀ, ਡੇ-ਕੇਅਰ ਵਾਰਡ, ਪੈਥੋਲੋਜੀ ਅਤੇ ਲੈਬ ਸਹੂਲਤਾਂ, ਓਟੀ, ਓਪੀਡੀ ਸੇਵਾਵਾਂ ਜਿਵੇਂ ਸਰਜੀਕਲ ਓਨਕੋਲੋਜੀ ਸਹੂਲਤਾਂ ਨਵੰਬਰ ਤੋਂ ਬਾਅਦ ਜਨਤਾ ਲਈ ਉਪਲਬਧ ਹੋਣਗੀਆਂ।

 

Have something to say? Post your comment