ਨਵੀਂ ਦਿੱਲੀ : ਮਾਨਸੂਨ ਦਾ ਘੱਟ ਦਬਾਅ ਵਾਲਾ ਖੇਤਰ ਬੰਗਾਲ ਦੀ ਖਾੜੀ ਉੱਤੇ ਬਣਨ ਕਾਰਨ ਸਨਿੱਚਰਵਾਰ ਤੱਕ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਕਾਰਨ ਹੀ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਹੁਣ ਚੇਤਾਵਨੀ ਜਾਰੀ ਕੀਤੀ ਹੈ ਕਿ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰੀ ਮੀਂਹ ਪੈਣ ਵਾਲਿਆਂ ਇਲਾਕਿਆਂ ਵਿਚ ਯੂਪੀ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ, ਪੱਛਮੀ ਬੰਗਾਲ ਸ਼ਾਮਲ ਹਨ। ਪੰਜਾਬ ਅਤੇ ਨਾਲ ਲਗਦੇ ਇਲਾਕਿਆਂ ਵਿਚ ਅਗਲੇ 48 ਤੋਂ 72 ਘੰਟਿਆਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਭਾਰੀ ਮੀਂਹ ਲਈ Orange ਚੇਤਾਵਨੀ ਜਾਰੀ ਕਰਦਿਆਂ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਣ ਟ੍ਰੈਫਿਕ ਵਿੱਚ ਵਿਘਨ ਪੈਣ ਦੀ ਚਿਤਾਵਨੀ ਦਿੱਤੀ ਹੈ।